PUNJAB ਨਗਰ ਨਿਗਮ ਚੋਣਾਂ : ਸੂਬੇ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਸੂਬੇ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਅੱਜ ਸ਼ਾਮ 4 ਵਜੇ ਤੱਕ ਚੋਣ ਪ੍ਰਚਾਰ ਕਰ ਸਕਦੇ ਹਨ, ਇਸ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਵੋਟਿੰਗ ਦੇ ਨਤੀਜੇ ਸ਼ਾਮ ਨੂੰ ਹੀ ਆਉਣੇ ਸ਼ੁਰੂ ਹੋ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/