Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ
– ਖ਼ਾਲਸਾ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ ਸਮਾਪਤ
ਤਲਵੰਡੀ ਸਾਬੋ, 4 ਅਗਸਤ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੈ ਕੇ ਇਹ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਵੇਗਾ।
ਮਾਰਚ ਦਾ ਮੁੱਖ ਉਦੇਸ਼ ਸਿੱਖ ਵਿਰਾਸਤ ਅਤੇ ਗੁਰਮਤਿ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ, ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਬਾਰੇ ਜਾਗਰੂਕ ਕਰਨਾ ਹੈ। ਅੱਜ ਸਵੇਰੇ ਇਹ ਮਾਰਚ ਬਠਿੰਡਾ ਤੋਂ ਤਲਵੰਡੀ ਸਾਬੋ ਲਈ ਰਵਾਨਾ ਹੋਵੇਗਾ, ਜਿੱਥੇ ਧਾਰਮਿਕ ਸਮਾਗਮਾਂ ਨਾਲ ਇਸ ਦੀ ਸਮਾਪਤੀ ਹੋਵੇਗੀ। ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























