• Latest
  • Trending
PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

59 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

August 9, 2025
in ਖਬਰਾਂ, ਪੰਜਾਬ
PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ
PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ
ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਇਹ ਪਹਿਲ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਨਵਾਂ ਅਧਿਆਇ ਲਿਖੇਗੀ: ਅਰਵਿੰਦ ਕੇਜਰੀਵਾਲ
ਕਿਹਾ, ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਛੇ ਹੋਰ ਅਜਿਹੀਆਂ ਪ੍ਰਣਾਲੀਆਂ ਤਾਇਨਾਤ ਕੀਤੀਆਂ ਜਾਣਗੀਆਂ
ਇਹ ਪ੍ਰਣਾਲੀ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਅੰਤਰਰਾਸ਼ਟਰੀ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਤਾਇਨਾਤ ਰਹੇਗੀ: ਭਗਵੰਤ ਸਿੰਘ ਮਾਨ
ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਟਾਕਰੇ ਲਈ ਸੁਰੱਖਿਆ ਬਲਾਂ ਲਈ ਵਧੇਰੇ ਮਦਦਗਾਰ ਸਾਬਤ ਹੋਵੇਗੀ ਏ.ਡੀ.ਐਸ. ਪ੍ਰਣਾਲੀ

ਅੱਜ ਤਰਨਤਾਰਨ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਸਰਹੱਦ ਪਾਰ ਤੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ਐਂਟੀ ਡਰੋਨ ਪ੍ਰਣਾਲੀ ਨੂੰ ਲਾਂਚ ਕੀਤਾ।

ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਾਰਾ ਸਰਹੱਦੀ ਖੇਤਰ ਐਂਟੀ ਡਰੋਨ ਸਿਸਟਮ ਨਾਲ ਲੈਸ ਹੋਵੇਗਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ… pic.twitter.com/ehm5mfmDQ6

— Bhagwant Mann (@BhagwantMann) August 9, 2025

ਤਰਨ ਤਰਨ, 9 ਅਗਸਤ (ਵਿਸ਼ਵ ਵਾਰਤਾ):- ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ।

PUNJAB: ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਦਾ ਮਤਲਬ ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਡਰੋਨ ਦੀ ਸਥਿਤੀ ਅਤੇ ਇਸ ਦੇ ਜ਼ਮੀਨੀ ਕੰਟਰੋਲ ਸਟੇਸ਼ਨਾਂ ਦਾ ਸਹੀ-ਸਹੀ ਪਤਾ ਲਗਾਉਣ ਦੇ ਸਮਰੱਥ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੇ ਹਨ, ਜੋ ਡਰੋਨ ਦੀ ਗਤੀਵਿਧੀ ਦਾ ਪਤਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ, ਇਸ ਤਰ੍ਹਾਂ ਇਸ ਵਿੱਚ ਮੈਨੂਅਲ ਨਿਗਰਾਨੀ ਦੀ ਜ਼ਰੂਰਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀਐਸਐਫ, ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਜਾਗਰੂਕ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਹੁਣ ਇੱਕ ਮਹੱਤਵਪੂਰਨ ਪੜਾਅ ‘ਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਠਕ੍ਰਮ ਰਾਹੀਂ 9ਵੀਂ-12ਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਸਬੰਧੀ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਉੱਘੇ ਵਿਗਿਆਨੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ 2009 ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਦੀ ਇਹ ਜੜ੍ਹ ਜਾਣ ਬੁੱਝ ਕੇ ਸਿਆਸੀ ਆਗੂਆਂ ਦੀ ਹਮਾਇਤ ਨਾਲ ਸਾਜ਼ਿਸ਼ ਤਹਿਤ ਲਾਈ ਗਈ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਇਸ ਖਤਰੇ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੁਚੱਜੀ ਵਿਉਂਤਬੰਦੀ ਕੀਤੀ ਹੈ ਅਤੇ ਸਭ ਤੋਂ ਵੱਡੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਆਪਣੀ ਸੱਤਾ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ, ਉਹ ਅੱਜ ਸਲਾਖਾਂ ਪਿੱਛੇ ਹਨ।

ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।

White

White

Tags: arvind kejriwalBREAKING NEWSChandigarhLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
2 days ago
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 