• Latest
  • Trending
PUNJAB ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

PUNJAB ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

9 months ago
Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

3 minutes ago
Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

53 minutes ago
Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

2 hours ago
Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

2 hours ago
Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

3 hours ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

4 hours ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Wednesday, November 25, 2026
No Result
View All Result
11 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

1 ਤੋਂ 15 ਅਪ੍ਰੈਲ ਤੱਕ 'ਫੂਡ ਸੇਫਟੀ ਆਨ ਵ੍ਹੀਲਜ਼' ਰਾਹੀਂ ਭੋਜਨ ਪਦਾਰਥਾਂ 'ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ

March 5, 2026
in ਖਬਰਾਂ, ਪੰਜਾਬ
PUNJAB ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

PUNJAB ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
— 1 ਤੋਂ 15 ਅਪ੍ਰੈਲ ਤੱਕ ‘ਫੂਡ ਸੇਫਟੀ ਆਨ ਵ੍ਹੀਲਜ਼’ ਰਾਹੀਂ ਭੋਜਨ ਪਦਾਰਥਾਂ ‘ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ
— ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼
— ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ);- ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਮੋਬਾਈਲ ਵੈਨਾਂ ਭੋਜਨ ਵਿੱਚ ਮਿਲਾਵਟਖ਼ੋਰੀ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ, ਸਿਹਤ ਮੰਤਰੀ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼.) ਅਤੇ ਆਮ ਲੋਕਾਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਆਪਣੇ ਸੈਂਪਲਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਭੋਜਨ ਪਦਾਰਥਾਂ ਵਿੱਚ ਕੋਈ ਮਿਲਾਵਟ ਨਹੀਂ ਹੈ ਅਤੇ ਇਹ ਸੁਰੱਖਿਆ ਮਾਪਦੰਡਾਂ ਮੁਤਾਬਕ ਸਹੀ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਐਫ.ਬੀ.ਓ. ਨੂੰ ਸਿੱਖਿਅਤ ਕਰਨ ਅਤੇ ਮੌਕੇ ‘ਤੇ ਜਾਂਚ ਲਈ ਐਫ.ਐਸ.ਡਬਲਯੂ. ਦੀ ਵਰਤੋਂ ‘ਤੇ ਕੇਂਦਰਿਤ ਹੋਵੇਗੀ।

ਦੱਸਣਯੋਗ ਹੈ ਕਿ ‘ਫੂਡ ਸੇਫਟੀ ਆਨ ਵ੍ਹੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਘਿਓ, ਪਨੀਰ, ਪਾਣੀ, ਮਸਾਲੇ, ਫੂਡ ਸਪਲੀਮੈਂਟ, ਮਠਿਆਈਆਂ, ਫਲ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਲਈ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਹਨ।

ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਰਸਾਇਣਕ ਰਹਿੰਦ-ਖੂੰਹਦ ਅਤੇ ਦੂਸ਼ਿਤ ਕਰਨ ਵਾਲੇ ਤੱਤਾਂ ਦੇ ਯੋਜਨਾਬੱਧ ਢੰਗ ਨਾਲ ਨਮੂਨੇ ਇੱਕਤਰ ਕਰਨ ਅਤੇ ਜਾਂਚ ਲਈ ਇੱਕ ਸਮਾਂ-ਬੱਧ ਕਾਰਜ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਕੀਤੇ ਜਾਣ ਵਾਲੇ ਮੁੱਖ ਅਧਿਐਨਾਂ ਵਿੱਚ ਉਦਯੋਗਿਕ ਖੇਤਰਾਂ ਅਤੇ ਨਾਲਿਆਂ ਦੇ ਆਲੇ-ਦੁਆਲੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਵਿੱਚ ਭਾਰੀ ਧਾਤਾਂ ਅਤੇ ਕੀਟਨਾਸ਼ਕਾਂ ਦੂਸ਼ਣ ਦੀ ਜਾਂਚ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਨਿਊਟਰਾਸਿਊਟੀਕਲਜ਼ ਦੀ ਵਿਆਪਕ ਜਾਂਚ ਕੀਤੀ ਜਾਵੇਗੀ ਅਤੇ ਪੋਲਟਰੀ, ਅੰਡੇ ਅਤੇ ਮਾਸ ਵਿੱਚ ਐਂਟੀਬਾਇਓਟਿਕ ਰਹਿੰਦ-ਖੂੰਹਦ ਦਾ ਪਤਾ ਲਗਾਉਣ ਲਈ ਇੱਕ ਵੱਖਰਾ ਅਧਿਐਨ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਧਿਐਨਾਂ ਤੋਂ ਪ੍ਰਾਪਤ ਡੇਟਾ ਭਵਿੱਖ ਵਿੱਚ ਰੈਗੂਲੇਟਰੀ ਫੈਸਲੇ ਲੈਣ ਅਤੇ ਨੀਤੀ ਘੜਨ ਵਿੱਚ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਭੋਜਨ ਵਿੱਚ ਮਿਲਾਵਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਐਫ.ਬੀ.ਓਜ਼, ਜਿਨ੍ਹਾਂ ਵਿੱਚ ਸਟ੍ਰੀਟ ਫੂਡ ਵਿਕਰੇਤਾ ਵੀ ਸ਼ਾਮਲ ਹਨ, ਨੂੰ ਐਫ.ਡੀ.ਏ. ਨਾਲ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ “ਸਹੀ ਖਾਓ, ਸਿਹਤਮੰਦ ਰਹੋ” ਪਹੁੰਚ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਸਿਹਤਮੰਦ ਅਤੇ ਸੁਰੱਖਿਅਤ ਸੂਬਾ ਬਣਾਉਣ ਵਿੱਚ ਢੁਕਵਾਂ ਯੋਗਦਾਨ ਪਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਐਸ. ਗਿੱਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਪ੍ਰਿੰਸੀਪਲ ਡਾਇਰੈਕਟਰ ਏਮਜ਼ ਮੋਹਾਲੀ, ਸੀਈਓ ਪੀਬੀਟੀਆਈ, ਪੀਪੀਸੀਬੀ ਦੇ ਸੀਨੀਅਰ ਵਿਗਿਆਨੀ, ਡਾਇਰੈਕਟਰ ਖੇਤੀਬਾੜੀ, ਬਾਗਬਾਨੀ, ਪੀਏਯੂ, ਗਡਵਾਸੂ ਅਤੇ ਏਮਜ਼ ਦੇ ਪ੍ਰਤੀਨਿਧੀ ਪ੍ਰੋਫੈਸਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀ ਸ਼ਾਮਲ ਹੋਏ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

by Ranjit Singh
November 25, 2026
0

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026 - 3,150 ਹੀਰਿਆਂ ਨਾਲ ਜੜਿਆ ਵਿਸ਼ੇਸ਼ ਤਾਜ ਜੇਤੂ ਦੇ...

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

by Ranjit Singh
November 25, 2026
0

Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ ਚੰਡੀਗੜ੍ਹ,...

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ

by Ranjit Singh
November 25, 2026
0

Haryana ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼, ਵਿਰੋਧੀ ਧਿਰ ਦੇ ਸਵਾਲਾਂ ਲਈ ਤਿਆਰੀ ’ਚ ਜੁਟੀ ਭਾਜਪਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026

by Ranjit Singh
November 25, 2026
0

Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026 - 3,150 ਹੀਰਿਆਂ ਨਾਲ ਜੜਿਆ ਵਿਸ਼ੇਸ਼ ਤਾਜ ਜੇਤੂ ਦੇ...

Most Popular

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
2 weeks ago
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 