Punjab: ਪਿਆਕੜਾਂ ਲਈ ਅਹਿਮ ਖ਼ਬਰ, ਇਸ ਸ਼ਹਿਰ ‘ਚ ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
– ਪ੍ਰਸ਼ਾਸਨ ਨੇ ਸਖ਼ਤ ਹੁਕਮ ਕੀਤੇ ਜਾਰੀ

ਜਲੰਧਰ, 10 ਜੂਨ (ਵਿਸ਼ਵ ਵਾਰਤਾ): ਜਲੰਧਰ ਪ੍ਰਸ਼ਾਸਨ ਨੇ 10 ਅਤੇ 11 ਜੂਨ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੰਤ ਸ਼੍ਰੋਮਣੀ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਕਾਰਨ, ਧਾਰਮਿਕ ਪ੍ਰੋਗਰਾਮਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 10 ਜੂਨ ਨੂੰ ਭਗਤ ਕਬੀਰ ਜੀ ਦੇ ਮੰਦਰ ਦੇ ਆਲੇ-ਦੁਆਲੇ ਅਤੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰੂਟ ‘ਤੇ ਮਾਸ, ਸ਼ਰਾਬ ਅਤੇ ਅੰਡਿਆਂ ਦੀਆਂ ਪ੍ਰਚੂਨ ਦੁਕਾਨਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਹ ਪਾਬੰਦੀ 11 ਜੂਨ ਨੂੰ ਪੂਰੇ ਸ਼ੋਭਾ ਯਾਤਰਾ ਰੂਟ ਅਤੇ ਮੰਦਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਾਗੂ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















