• Latest
  • Trending
Punjab: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ; ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

2 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

3 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

4 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

4 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

4 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

6 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

6 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Hindi News
English News
Thursday, May 7, 2026
No Result
View All Result
23 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ; ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਨਗਰ ਨਿਗਮ ਨੂੰ ਬਾਇਓਗੈਸ ਪਲਾਂਟ ਚਾਲੂ ਹੋਣ ਤੱਕ ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼

December 29, 2024
in ਖਬਰਾਂ, ਪੰਜਾਬ

ਡਾਈਂਗ ਇੰਡਸਟਰੀ ਦੇ ਸੀ.ਈ.ਟੀ.ਪੀਜ਼ ਅਤੇ ਐਸ.ਟੀ.ਪੀਜ਼ ਦੇ ਕੰਮਕਾਜ ਦੀ ਨਿਯਮਤ ਜਾਂਚ ਕਰਨ ਲਈ ਵੀ ਨਿਰਦੇਸ਼ ਕੀਤੇ ਜਾਰੀ

ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਗਊਸ਼ਾਲਾ ਪੁਆਇੰਟ ‘ਤੇ ਆਈ.ਪੀ.ਐਸ ਸਥਾਪਤ ਹੋਣ ਤੱਕ ਉਸ ਪੁਆਇੰਟ ਤੋਂ ਸੀਵਰੇਜ ਦੇ ਪਾਣੀ ਨੂੰ ਪੰਪ ਕਰਨ ਲਈ ਆਰਜ਼ੀ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ

ਲੁਧਿਆਣਾ/ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) ‘ਤੇ ਐਤਵਾਰ ਨੂੰ ਦੌਰਾ ਕੀਤਾ।

ਇਸ ਮੌਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ; ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ; ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮੁੱਖ ਇੰਜਨੀਅਰ ਰਵਿੰਦਰ ਗਰਗ, ਲੁਧਿਆਣਾ ਦੇ ਪੀ.ਪੀ.ਸੀ.ਬੀ ਦੇ ਚੀਫ ਇੰਜਨੀਅਰ ਆਰ ਕੇ ਰੱਤੜਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਿਊ.ਐਸ.ਐਸ.ਬੀ) ਦੇ ਇੰਜਨੀਅਰ ਇਨ ਚੀਫ਼ ਮੁਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

‘ਬੁੱਢੇ ਦਰਿਆ’ ਵਿੱਚ ਡੰਪ ਕੀਤੇ ਜਾ ਰਹੇ ਗੋਬਰ ਦੀ ਸਮੱਸਿਆ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਪੇਡਾ ਅਧਿਕਾਰੀਆਂ ਨੂੰ ਗਊਆਂ ਦੇ ਢੁਕਵੇਂ ਨਿਪਟਾਰੇ ਲਈ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਇੱਕ ਵਾਧੂ ਪਲਾਂਟ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਸਥਾਪਿਤ ਕੀਤਾ ਜਾਣਾ ਹੈ ਜਿੱਥੇ ਗੋਬਰ ਦੀ ਵਰਤੋਂ ਬਾਇਓ ਗੈਸ ਪੈਦਾ ਕਰਨ ਲਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡੇਅਰੀ ਕੰਪਲੈਕਸਾਂ ਤੋਂ ਗੋਬਰ ਨੂੰ ਚੁੱਕਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਯੁਕਤ ਕਰਨ ਅਤੇ ਪੇਡਾ ਦੁਆਰਾ ਬਾਇਓਗੈਸ ਪਲਾਂਟਾਂ ਨੂੰ ਚਾਲੂ ਕਰਨ ਤੱਕ ਨਿਰਧਾਰਤ ਕੀਤੇ ਪੁਆਇੰਟਾਂ ‘ਤੇ ਡੰਪ ਕਰਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਅਰੀ ਯੂਨਿਟਾਂ ਤੋਂ ਗੋਬਰ ਨੂੰ ਚੁੱਕਣ ਅਤੇ ਦੋ ਨਿਰਧਾਰਤ ਪੁਆਇੰਟਾਂ ‘ਤੇ ਡੰਪ ਕਰਨ ਲਈ ਨਗਰ ਨਿਗਮ ਦੀ ਮਸ਼ੀਨਰੀ ਅਤੇ ਮੈਨ ਪਾਵਰ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ। ਹੁਣ ਇਸ ਲਈ ਠੇਕੇਦਾਰਾਂ ਨੂੰ ਨਿਯੁਕਤ ਕਰਨ ਲਈ ਟੈਂਡਰ ਜਾਰੀ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐਮ.ਪੀ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ (ਪੀ.ਪੀ.ਸੀ.ਬੀ) ਦੇ ਅਧਿਕਾਰੀਆਂ ਨੂੰ ਡਾਇੰਗ ਇੰਡਸਟਰੀ ਸੀ.ਈ.ਟੀ.ਪੀਜ਼ ਅਤੇ ਨਗਰ ਨਿਗਮ ਦੇ ਐਸ.ਟੀ.ਪੀਜ਼ ਦੇ ਕੰਮਕਾਜ ਦੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਦਮ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਇਲੈਕਟ੍ਰੋਪਲੇਟਿੰਗ ਉਦਯੋਗ ਦਾ ਗੰਦਾ ਪਾਣੀ ਸੀਵਰੇਜ ਲਾਈਨਾਂ ਵਿੱਚ ਡੰਪ ਨਾ ਹੋਵੇ।

ਇਸ ਤੋਂ ਇਲਾਵਾ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਬੁੱਢੇ ਦਰਿਆ ਦੇ ਪ੍ਰੋਜੈਕਟ ‘ਤੇ ਕੰਮ ਕਰ ਰਹੇ ਠੇਕੇਦਾਰ ਨੂੰ ਗਊਸ਼ਾਲਾ ਪੁਆਇੰਟ ਤੋਂ ਐਸ.ਟੀ.ਪੀ ਜਮਾਲਪੁਰ ਤੱਕ ਸੀਵਰੇਜ ਦੇ ਪਾਣੀ ਨੂੰ ਪੰਪ ਕਰਨ ਲਈ ਆਰਜ਼ੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਜਦੋਂ ਤੱਕ ਗਊਸ਼ਾਲਾ ਵਾਲੀ ਥਾਂ ‘ਤੇ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਸਥਾਪਿਤ ਨਹੀਂ ਹੋ ਜਾਂਦਾ। ਗਊਸ਼ਾਲਾ ਆਈ.ਪੀ.ਐਸ ਸਥਾਪਤ ਕਰਨ ਦਾ ਪ੍ਰੋਜੈਕਟ ਚੱਲ ਰਹੇ ਅਦਾਲਤੀ ਕੇਸ ਕਾਰਨ ਪੈਂਡਿੰਗ ਹੈ। ਠੇਕੇਦਾਰ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਦੋਵੇਂ ਡੇਅਰੀ ਕੰਪਲੈਕਸਾਂ ਵਿੱਚ ਡੇਅਰੀ ਯੂਨਿਟਾਂ ਦੇ ਕੁਨੈਕਸ਼ਨਾਂ ਨੂੰ ਸਹੀ ਢੰਗ ਨਾਲ ਟੈਪ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੇਅਰੀਆਂ ਦਾ ਕੂੜਾ ‘ਬੁੱਢੇ ਦਰਿਆ’ ਵਿੱਚ ਨਾ ਜਾਵੇ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਉਦਯੋਗ ਜਾਂ ਕਿਸੇ ਹੋਰ ਖੇਤਰ ਦੇ ਵਿਰੁੱਧ ਨਹੀਂ ਹਨ ਪਰ ਕਿਸੇ ਨੂੰ ਵੀ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਰਕਾਰ ਦਾ ਸਾਥ ਦੇਣ ਅਤੇ ‘ਬੁੱਢੇ ਦਰਿਆ’ ਵਿੱਚ ਕੂੜਾ ਸੁੱਟਣਾ ਬੰਦ ਕਰਨ।

ਸੰਸਦ ਮੈਂਬਰ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ‘ਕਾਰ ਸੇਵਾ’ ਦਾ ਦੂਜਾ ਪੜਾਅ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ ਅਤੇ ਪਿਛਲੇ ਸਮੇਂ ਦੌਰਾਨ ਕੁਝ ਡੇਅਰੀ ਯੂਨਿਟਾਂ ਦੇ ਗੈਰ-ਕਾਨੂੰਨੀ ਸੀਵਰੇਜ ਕੁਨੈਕਸ਼ਨ ਵੀ ਕੱਟੇ ਗਏ ਹਨ।

ਸੰਸਦ ਮੈਂਬਰ ਸੀਚੇਵਾਲ ਨੇ ‘ਕਾਰ ਸੇਵਾ’ ਲਈ ‘ਬੁੱਢੇ ਦਰਿਆ’ ਵਾਲੀ ਥਾਂ ‘ਤੇ ਹੀ ਆਪਣਾ ਟੈਂਟ ਲਗਾ ਲਿਆ ਹੈ। ਸੰਸਦ ਮੈਂਬਰ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਬੁੱਢੇ ਦਰਿਆ ਦੀ ਸਫ਼ਾਈ ਲਈ ਸ਼ੁਰੂ ਕੀਤੀ ਗਈ ਇਸ ਲਹਿਰ ਦਾ ਹਿੱਸਾ ਬਣਨ ਲਈ ਅੱਗੇ ਆਉਣ।

__

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Haryanvi ਸਿੰਗਰ ਮਾਸੂਮ ਸ਼ਰਮਾ ਫੇਰ ਵਿਵਾਦਾਂ ‘ਚ ਘਿਰੇ, ਸਟੇਜ ਤੋਂ ਕੱਢੀਆਂ ਗਾਲ੍ਹਾਂ

Haryanvi ਸਿੰਗਰ ਮਾਸੂਮ ਸ਼ਰਮਾ ਫੇਰ ਵਿਵਾਦਾਂ ‘ਚ ਘਿਰੇ, ਸਟੇਜ ਤੋਂ ਕੱਢੀਆਂ ਗਾਲ੍ਹਾਂ

by Ranjit Singh
4 weeks ago
0

Haryanvi ਸਿੰਗਰ ਮਾਸੂਮ ਸ਼ਰਮਾ ਫੇਰ ਵਿਵਾਦਾਂ 'ਚ ਘਿਰੇ, ਸਟੇਜ ਤੋਂ ਕੱਢੀਆਂ ਗਾਲ੍ਹਾਂ ਚੰਡੀਗੜ੍ਹ, 12 ਅਪ੍ਰੈਲ 2026 – ਹਰਿਆਣਵੀ ਗਾਇਕ ਮਾਸੂਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 