Punjab : ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ
– ਭਾਜਪਾ ਉਮੀਦਵਾਰ ਜੀਵਨ ਗੁਪਤਾ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ
– ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

ਲੁਧਿਆਣਾ; 2 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਉਪ ਜ਼ਿਮਨੀ ਲਈ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾ ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ। ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ ਅਤੇ ਹੁਣ ਤੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਜਾ ਚੁੱਕੇ ਕੀਤੇ ਹਨ। ਅੱਜ ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਗੁਪਤਾ ਸਵੇਰੇ ਲਗਭਗ 10.30 ਵਜੇ ਪ੍ਰਦੇਸ਼ ਭਾਜਪਾ ਹਾਈਕਮਾਨ ਦੇ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਕਾਗਜ਼ ਭਰਨ ਲਈ ਆਉਣਗੇ। ਇਸ ਮੌਕੇ ਉਨ੍ਹਾਂ ਨਾਲ ਕਈ ਭਾਜਪਾ ਆਗੂ ਵੀ ਮੌਜੂਦ ਰਹਿਣਗੇ
ਜ਼ਿਕਰਯੋਗ ਹੈ ਕਿ ਜੀਵਨ ਗੁਪਤਾ ਦੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸੀ । ਭਾਜਪਾ ਉਮੀਦਵਾਰ ਗੁਪਤਾ ਨੇ ਵੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਤੇਜ਼ੀ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਭਾਜਪਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਕੁਝ ਪ੍ਰਮੁੱਖ ਆਗੂਆਂ ਦੀ ਚੋਣ ਵੀ ਕੀਤੀ ਹੈ।ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























