Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਪਹਿਲਾਂ ਭਖਿਆ ਸਿਆਸੀ ਅਖਾੜਾ
ਵੋਟਾਂ ਦੀ ਗਿਣਤੀ ਜਾਰੀ
ਨਤੀਜਿਆਂ ਤੋਂ ਪਹਿਲਾਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਵੱਖ ਵੱਖ ਧਾਰਮਿਕ ਸਥਾਨਾਂ ‘ਤੇ ਹੋਏ ਨਤਮਸਤਕ

ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਪੋਸਟਲ ਬੈਲੇਟ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਹੋਵੇਗੀ।

‘ਆਪ’ ਉਮੀਦਵਾਰ ਸੰਜੀਵ ਅਰੋੜਾ ਚੋਣ ਨਤੀਜਿਆਂ ਤੋਂ ਪਹਿਲਾਂ ਵੱਖ ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਏ ਉਹ ਸਭ ਤੋਂ ਪਹਿਲਾਂ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨਾਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਓਟ ਆਸਰਾ ਲਿਆ।
ਦੱਸ ਦਈਏ ਕਿ ਗਿਣਤੀ ਕੇਂਦਰਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ। ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























