ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਾਂ ਪੈਣ ਦਾ ਕੰਮ ਜਾਰੀ
ਹੁਣ ਤਕ ਹੋਈ ਇਨ੍ਹੇ ਫੀਸਦੀ ਵੋਟਿੰਗ, ਜਾਣੋ ਤਾਜ਼ਾ UPDATE

ਲੁਧਿਆਣਾ,19 ਜੂਨ (ਵਿਸ਼ਵ ਵਾਰਤਾ):ਪੰਜਾਬ (Punjab) ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਹੈ। ਇਸ ਤੋਂ ਪਹਿਲਾ ਸਵੇਰੇ 9 ਵਜੇ ਤੱਕ 8.50 ਫ਼ੀਸਦ ਵੋਟਿੰਗ ਹੋਈ ਸੀ। ਚਾਰਾਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀਆਂ ਵੋਟਾਂ ਪਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਭਾਜਪਾ ਵੱਲੋਂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਘੁੰਮਣ ਸਣੇ 14 ਉਮੀਦਵਾਰ ਚੋਣ ਮੈਦਾਨ ਦੇ ਵਿੱਚ ਹਨ।
ਇਸ ਉਪ ਚੋਣ ਵਿੱਚ 1,75,469 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ । ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਲੋਕ ਜ਼ਰੂਰ ਵੋਟ ਪਾਉਣ। ਇਮਾਨਦਾਰ ਅਤੇ ਮਿਹਨਤੀ ਲੋਕਾਂ ਨੂੰ ਚੁਣੋ।”
ਸੀ ਐਮ ਮਾਨ ਲੁਧਿਆਣਾ ਪੱਛਮੀ ਦੇ ਵੋਟਰਾਂ ਲਈ ਕਿਹਾ ਕਿ “ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















