Punjab: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
ਸਵੇਰ 9:30 ਵਜੇ ਤੱਕ ਹੋਈ ਇਨ੍ਹੇ ਫੀਸਦੀ ਵੋਟਿੰਗ
– ਲੋਕਾਂ ‘ਚ ਦਿੱਖ ਰਿਹਾ ਭਾਰੀ ਉਤਸ਼ਾਹ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਤੋਂ ਜਾਰੀ ਹੈ। ਸਵੇਰ 9:30 ਵਜੇ ਤੱਕ 8.50% ਤੱਕ ਵੋਟਿੰਗ ਹੋਈ ਹੈ। ਸੀ ਐਮ ਮਾਨ ਲੁਧਿਆਣਾ ਪੱਛਮੀ ਦੇ ਵੋਟਰਾਂ ਲਈ ਕਿਹਾ ਕਿ “ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।”
ਦੱਸ ਦਈਏ ਕਿ ਸਵੇਰੇ 9:30 ਵਜੇ ਤੱਕ, ਚਾਰੋਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਵੋਟਾਂ ਪਾ ਦਿੱਤੀਆਂ ਹਨ।ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਵੋਟ ਪਾਉਣ ਲਈ ਮਾਲਵਾ ਸਕੂਲ ਗਏ, ਜਦੋਂ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੀ ਵੋਟ ਪਾਉਣ ਲਈ ਜੈਨ ਸਕੂਲ ਗਏ।ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਵੋਟ ਪਾਉਣ ਪਹੁੰਚੇ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਜੇਜੇਐਨ ਪਬਲਿਕ ਸਕੂਲ ਵਿੱਚ ਆਪਣੀ ਵੋਟ ਪਾਈ। ਅੱਜ ਸ਼ਾਮ 6 ਵਜੇ ਤਕ ਵੋਟਿੰਗ ਪ੍ਰੀਕਿਰਿਆ ਜਾਰੀ ਰਹੇਗੀ ।





















