Punjab: ਲੁਧਿਆਣਾ ਪੱਛਮੀ ਸੀਟ ਲਈ ਵੋਟਿੰਗ ਜਾਰੀ
ਦੁਪਹਿਰ 1 ਵਜੇ ਤੱਕ ਹੋਈ ਇਨ੍ਹੀ ਵੋਟਿੰਗ

ਲੁਧਿਆਣਾ,19 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦੁਪਹਿਰ 1 ਵਜੇ ਤੱਕ, ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ 33.42% ਪੋਲਿੰਗ ਦਰਜ ਕੀਤੀ ਗਈ ਹੈ।
ਇਸ ਤੋਂ ਪਹਿਲਾ ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਵੋਟਿੰਗ ਹੋਈ ਅਤੇ ਸਵੇਰੇ 9 ਵਜੇ ਤੱਕ 8.50 ਫ਼ੀਸਦ ਵੋਟਿੰਗ ਹੋਈ ਸੀ। ਚਾਰਾਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀਆਂ ਵੋਟਾਂ ਪਾਈਆਂ। ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਭਾਜਪਾ ਵੱਲੋਂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਘੁੰਮਣ ਸਣੇ 14 ਉਮੀਦਵਾਰ ਚੋਣ ਮੈਦਾਨ ਦੇ ਵਿੱਚ ਹਨ। ਇਸ ਉਪ ਚੋਣ ਵਿੱਚ 1,75,469 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ । ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।





















