Punjab : ਮਾਧੋਪੁਰ ਹੈਡ ਵਰਕਸ ਦੇ ਗੇਟ ਟੁੱਟਣ ਮਾਮਲੇ ’ਚ ਸਰਕਾਰ ਦੀ ਵੱਡੀ ਕਾਰਵਾਈ
– 3 ਅਧਿਕਾਰੀ ਸਸਪੈਂਡ
ਚੰਡੀਗੜ੍ਹ, 20 ਸਤੰਬਰ 2025 (ਵਿਸ਼ਵ ਵਾਰਤਾ) – ਬੀਤੇ ਦਿਨੀ ਪੰਜਾਬ (Punjab) ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ, ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟ ਜਾਣ ਨਾਲ ਸਥਿਤੀ ਹੋਰ ਵੀ ਵਿਗੜ ਗਈ ਸੀ। ਇਸ ਲਾਪਰਵਾਹੀ ਦੇ ਮੱਦੇਨਜ਼ਰ ਸਿੰਚਾਈ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 3 ਅਧਿਕਾਰੀ ਸਸਪੈਂਡ ਕਰ ਦਿੱਤੇ ਹਨ।

ਵਿਭਾਗ ਵੱਲੋਂ ਐਕਸੀਅਨ ਨਿਤਿਨ ਸੂਦ, ਐਸਡੀਓ ਅਰੁਣ ਕੁਮਾਰ ਅਤੇ ਜੇਈ ਸਚਿਨ ਠਾਕੁਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਮੁਅੱਤਲੀ ਦਾ ਨੋਟੀਫਿਕੇਸ਼ਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੀ 27 ਅਗਸਤ ਨੂੰ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਇੱਕ ਗੇਟ ਟੁੱਟ ਗਿਆ ਸੀ। ਗੇਟ ਦੀ ਮੁਰੰਮਤ ਕਰਦੇ ਸਮੇਂ ਲਗਭਗ 50 ਲੋਕ ਪਾਣੀ ਵਿੱਚ ਫਸ ਗਏ ਸਨ। ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਉਸਦੀ ਲਾਸ਼ 28 ਅਗਸਤ ਨੂੰ ਹੈਲੀਕਾਪਟਰ ਰਾਹੀਂ ਪ੍ਰਾਪਤ ਕੀਤੀ ਗਈ ਸੀ। .
























