ਪੰਜਾਬ: ਮਜੀਠੀਆ ਕੇਸ- ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਰਵਾਏ ਬਿਆਨ ਦਰਜ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਅੱਜ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਜਦੋਂ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਹੋਇਆ ਸੀ ਤਾਂ ਚਟੋਪਾਧਿਆਏ ਪੰਜਾਬ ਦੇ ਡੀਜੀਪੀ ਸਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲਿਸ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ।
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ ਬੀਤੇ ਕੱਲ੍ਹ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਮਜੀਠੀਆ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























