Punjab: ਮਜੀਠੀਆ ਮਾਮਲੇ ‘ਚ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਬਿਆਨ ਕਰਵਾਏ ਦਰਜ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਮਜੀਠੀਆ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੂੰ ਵਿਜੀਲੈਂਸ ਵਿਭਾਗ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਬਿਆਨ ਦਰਜ ਕਰਵਾਇਆ।
ਇਸ ਉਪਰੰਤ ਵਿਜੀਲੈਂਸ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਨਸ਼ਾ ਤਸਕਰਾਂ ਖਿਲਾਫ ਹਮੇਸ਼ਾ ਲੜਾਈ ਲੜਾਂਗਾ। ਨਸ਼ੇ ਨੂੰ ਖ਼ਤਮ ਕਰਨ ਦੇ ਮੁੱਦੇ ‘ਤੇ ਮੈਂ ਪੰਜਾਬ ਨਾਲ ਹਾਂ। ਮੈਂ ਅੱਜ ਆਪਣੇ ਬਿਆਨ ਦਰਜ ਕਰਵਾਏ ਹਨ।”
ਉਨ੍ਹਾਂ ਕਿਹਾ ਕਿ “6 ਹਜ਼ਾਰ ਕਰੋੜ ਦੇ ਭੋਲਾ ਡਰੱਗ ਮਾਮਲੇ ਦੀ ਜਾਂਚ ਉਨ੍ਹਾਂ ਵੱਲੋਂ ਕੀਤੀ ਗਈ ਸੀ। ਇਸ ਮਾਮਲੇ ਵਿੱਚ 17 ਲੋਕਾਂ ਨੂੰ ਸਜਾ ਹੋ ਚੁਕੀ ਹੈ। ਉਸ ਸਮੇਂ ਬਿਕਰਮ ਮਜੀਠੀਆ ਦਾ ਨਾਮ ਸਿੱਧੇ ਤੌਰ ‘ਤੇ ਨਹੀਂ ਆਇਆ ਸੀ। ਅੱਜ ਦੀ ਜਾਂਚ ਡਰੱਗ ਮਾਮਲੇ ਵਿੱਚ ਨਹੀਂ, ਸਗੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੈ। ਪਰ ਗਰਾਉਂਡ ਉਹੀ ਹੈ। ਇਸੇ ਲਈ ਬਿਆਨ ਦੇਣ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੇ ਵਿਜੀਲੈਂਸ ਨੂੰ ਉਹੀ ਦੱਸਿਆ ਜੋ ਦੂਜੇ ਮੁਲਜ਼ਮਾਂ ਅਤੇ ਭੋਲਾ ਨੇ ਉਸਨੂੰ ਦੱਸਿਆ ਸੀ। ਮੈਂ ਈਡੀ ਦੀ ਜਾਂਚ ਦੌਰਾਨ ਜੋ ਬਿਆਨ ਦਿੱਤੇ ਸਨ ਉਹ ਦੱਸ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























