Punjab :ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਗੁਲਾਟੀ ਨੂੰ ਅਦਾਲਤ ਤੋਂ ਵੱਡੀ ਰਾਹਤ
ਚੰਡੀਗੜ੍ਹ, 7 ਫਰਵਰੀ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਆਗੂ (Punjab) ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਵੀ ਰਾਹਤ ਮਿਲੀ ਹੈ। ਮੋਹਾਲੀ ਦੀ ਅਦਾਲਤ ਨੇ ਗੁਲਾਟੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਗੁਲਾਟੀ ਵੱਲੋਂ ਪੇਸ਼ ਹੋਏ ਵਕੀਲ ਚਰਨਜੀਤ ਸਿੰਘ ਬਖਸ਼ੀ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਗਲਤ ਤਰੀਕੇ ਨਾਲ ਮਾਮਲੇ ਵਿੱਚ ਫਸਾਇਆ ਗਿਆ। ਗੁਲਾਟੀ ਨੇ ਜਾਂਚ ਦੌਰਾਨ ਪੂਰਾ ਸਹਿਯੋਗ ਕੀਤਾ ਅਤੇ ਸਰਕਾਰੀ ਗਵਾਹ ਵਜੋਂ ਸਾਰੇ ਜ਼ਰੂਰੀ ਵਿੱਤੀ ਰਿਕਾਰਡ ਜਾਂਚ ਏਜੰਸੀਆਂ ਨੂੰ ਮੁਹੱਈਆ ਕਰਵਾਏ।” ਉਨ੍ਹਾਂ ਕਿਹਾ ਇਸ ਦੇ ਬਾਵਜੂਦ ਬਾਅਦ ਵਿੱਚ ਉਸਨੂੰ ਮੁਲਜ਼ਮ ਬਣਾਇਆ ਗਿਆ, ਜੋ ਕਾਨੂੰਨ ਦੇ ਨਿਯਮਾਂ ਦੇ ਖਿਲਾਫ ਹੈ।
ਅਦਾਲਤ ਨੇ ਹਰਪ੍ਰੀਤ ਸਿੰਘ ਗੁਲਾਟੀ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ , ਇਸ ਦੇ ਨਾਲ ਸ਼ਰਤ ਰੱਖੀ ਗਈ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























