Punjab ਅਕਾਲੀ ਕੌਂਸਲਰ ਹਰਜਿੰਦਰ ਸਿੰਘ ਕਤਲ ਮਾਮਲੇ ‘ਚ ਵੱਡੀ ਕਾਰਵਾਈ
– ਮੁਲਜ਼ਮਾਂ ‘ਤੇ ਪੁਲਿਸ ਵਿਚਾਲੇ ਮੁਕਾਬਲਾ
– ਮੁਠਭੇੜ ਤੋਂ ਬਾਅਦ ਮੁਲਜ਼ਮ ਗ੍ਰਿਫਤਾਰ, ਇਕ ਜ਼ਖਮੀ

ਅੰਮ੍ਰਿਤਸਰ, 26 ਮਈ (ਵਿਸ਼ਵ ਵਾਰਤਾ): ਜੰਡਿਆਲਾ ਗੁਰੂ (Punjab) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਬੀਤੇ ਕੱਲ੍ਹ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਚ ਵੱਡੀ ਅਪਡੇਟ ਸਾਹਮਣੇ ਆਈ ਹੈ ਅਕਾਲੀ ਆਗੂ ਦੇ ਕਤਲ ਦੇ ਮਾਮਲੇ ’ਚ ਭਗੋੜੇ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ, ਜਿਸ ’ਚ ਇਕ ਮੁਲਜ਼ਮ ਜ਼ਖਮੀ ਵੀ ਹੋਇਆ ਹੈ ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ‘ਤੇ ਝਬਾਲ ਰੋਡ ‘ਤੇ ਹੋਇਆ। ਮੁਕਾਬਲੇ ਦੌਰਾਨ ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਗੋਪੀ ਜ਼ਖਮੀ ਹੋ ਗਿਆ ਜਦੋਂ ਕਿ ਤਿੰਨ ਹੋਰ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹਨ।
ਪੁਲਿਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸਨੂੰ ਹਸਪਤਾਲ ਲਿਜਾਇਆ ਗਿਆ ਹੈ। ਜਦਕਿ ਕਰਨ ਕੀੜਾ ਅਤੇ ਕਿਸ਼ੂ ਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਅਕਾਲੀ ਆਗੂ ਦੇ ਕਤਲ ਦੀ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ ਸੀ। ਇਸ ਘਟਨਾ ਵਿੱਚ ਹਰਜਿੰਦਰ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਅਕਾਲੀ ਆਗੂ ਦੀ ਮੌਤ ਹੋ ਗਈ।























