Punjab: ਮਨੀਸ਼ ਸਿਸੋਦੀਆ ਵੀ ਪਹੁੰਚੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।
ਇਸ ਦੌਰਾਨ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਆਪ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚ ਗਏ ਹਨ। ਉਨ੍ਹਾਂ ਦੇ ਵਿਧਾਨ ਸਭਾ ‘ਚ ਆਉਣ ‘ਤੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸਵਾਗਤ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























