Punjab : ਜਲਦ ਲੁਧਿਆਣਾ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਸੋਦੀਆ
– ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ

ਲੁਧਿਆਣਾ, 7 ਜੁਲਾਈ (ਵਿਸ਼ਵ ਵਾਰਤਾ): ਅੱਜ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪਹੁੰਚ ਰਹੇ ਹਨ। ਅੱਜ ਉਹ ਸਵੇਰੇ 11 ਵਜੇ ਦੇ ਕਰੀਬ ‘ਕਿੰਗਜ਼ ਵਿਲਾ’ ਪਹੁੰਚਣਗੇ। ਇੱਥੇ ਉਹ ਵੋਟਰਾਂ ਦਾ ਧੰਨਵਾਦ ਕਰਨਗੇ। ਇਸ ਦੌਰਾਨ ਮਨੀਸ਼ ਸਿਸੋਦੀਆ ਵੀ ਲੋਕਾਂ ਦੇ ਰੂਬਰੂ ਹੋਣਗੇ।
ਦੱਸ ਦਈਏ ਕਿ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਹਲਕਾ ਪੱਛਮ ਦੀ ਸੀਟ ਖਾਲੀ ਹੋ ਗਈ ਸੀ ਜਿੱਥੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ, ਜਿਨ੍ਹਾਂ ਨੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਲੋਕਾਂ ਵੱਲੋਂ ਮਿਲੇ ਭਾਰੀ ਸਮਰਥਨ ਦਾ ‘ਆਪ’ ਪਾਰਟੀ ਵੱਲੋਂ ਧੰਨਵਾਦ ਕੀਤਾ ਜਾਵੇਗਾ। ਸਮਾਗਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਾਈਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























