• Latest
  • Trending
Punjab: ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Punjab: ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

8 months ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

13 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

44 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

45 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

58 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

2 hours ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

5 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

March 12, 2026
in ਖਬਰਾਂ, ਪੰਜਾਬ
Punjab: ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Breaking

Punjab: ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

– ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨਾਂ ਦੇ ਹਿੱਸੇ ਵਜੋਂ 672 ਸਟਾਫ਼ ਨਰਸਾਂ ਦੀ ਕੀਤੀ ਜਾਵੇਗੀ ਭਰਤੀ
– ਇਨ੍ਹਾਂ 672 ਸਟਾਫ਼ ਨਰਸਾਂ ਦੀ ਭਰਤੀ ਸਿਹਤ ਸੰਭਾਲ ਸਟਾਫ਼ ਨੂੰ ਹੋਰ ਸਮਰਥ ਕਰੇਗੀ: ਡਾ. ਬਲਬੀਰ ਸਿੰਘ
– ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ ਲਈ 672 ਨਵੀਆਂ ਸਟਾਫ਼ ਨਰਸਾਂ ਦੀਆਂ ਅਸਾਮੀਆਂ ਨਾਲ ਸਿਹਤ ਸੰਭਾਲ ਸਟਾਫ਼ ਵਿੱਚ ਕੀਤਾ ਅਹਿਮ ਵਾਧਾ

ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਰਤਾ): ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ।

ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।

ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇਨ੍ਹਾਂ ਨਰਸਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰਤੀ ਕੀਤੀਆਂ ਨਵੀਆਂ 282 ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਹ ਕਦਮ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਨਤਕ ਸਿਹਤ ਖੇਤਰ ਵਿੱਚ ਸੁਚੱਜੇ ਪ੍ਰਸ਼ਾਸਨ ਅਤੇ ਸਮੇਂ ਸਿਰ ਭਰਤੀ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਦੱਸਣਯੋਗ ਹੈ ਕਿ 672 ਨਰਸਾਂ ਦੀ ਭਰਤੀ ਨਰਸਿੰਗ ਵਰਕਫੋਰਸ, ਖਾਸ ਕਰਕੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਪੱਧਰਾਂ ‘ਤੇ, ਨੂੰ ਹੋਰ ਮਜ਼ਬੂਤ ਕਰੇਗੀ। ਇਸ ਕਦਮ ਨਾਲ ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਹੋਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਤਾ ਮਿਲੇਗੀ।
ਸਿਹਤ ਸੰਭਾਲ ਵਰਕਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਭਰ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਡਾਕਟਰਾਂ, ਮਾਹਿਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸਿਹਤ ਸੰਭਾਲ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਅਸੀਂ ਹੁਣ 672 ਵਾਧੂ ਸਟਾਫ ਨਰਸਾਂ ਦੀ ਭਰਤੀ ਕਰ ਰਹੇ ਹਾਂ। ਇਹ ਕਦਮ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਲਈ ਬਿਹਤਰ ਗੁਣਵੱਤਾ ਵਾਲਾ ਇਲਾਜ ਯਕੀਨੀ ਬਣਾਏਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਟਾਫ਼ ਅਤੇ ਬੁਨਿਆਦੀ ਢਾਂਚੇ ਦਾ ਲਗਾਤਾਰ ਵਿਸਥਾਰ ਕੀਤਾ ਹੈ।

ਹਾਲ ਹੀ ਦੇ ਸਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਰ ਅਤੇ 948 ਜਨਰਲ ਡਾਕਟਰ ਸ਼ਾਮਲ ਹਨ। ਇਹ ਨਿਯੁਕਤੀਆਂ ਪੰਜਾਬ ਵਿੱਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਕੁੱਲ ਡਾਕਟਰਾਂ ਦਾ ਲਗਭਗ 35 ਫ਼ੀਸਦ ਹੈ ਅਤੇ ਇਨ੍ਹਾਂ ਨੇ ਪੰਜਾਬ ਭਰ ਵਿੱਚ ਡਾਕਟਰੀ ਸੇਵਾਵਾਂ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ।

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਨੂੰ ਹਰੇਕ ਨਿਵਾਸੀ ਤੱਕ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਸਿਹਤ ਸਹੂਲਤਾਂ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਵਧਾਈ ਗਈ ਹੈ, ਜਿਸ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਿਆ ਹੈ।

ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਰਾਹੀਂ ਵਿੱਤੀ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਗੁਣਵੱਤਾ ਵਾਲੀ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

ਸਟਾਫ਼ ਨਰਸਾਂ ਵਿੱਚ 672 ਹੋਰ ਨਰਸਾਂ ਦੇ ਵਾਧੇ ਨਾਲ ਪੰਜਾਬ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤੀ ਮਿਲੇਗੀ। ਇਹ ਭਰਤੀ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਵਿਖੇ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ, ਸਰਕਾਰੀ ਹਸਪਤਾਲਾਂ ਵਿੱਚ ਵੱਧ ਰਹੇ ਓਪੀਡੀ ਅਤੇ ਆਈਪੀਡੀ ਲੋਡ ਨੂੰ ਸਮਰਥਨ ਦੇਣ, ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਕੌਮੀ ਤੇ ਪੰਜਾਬ ਸਰਕਾਰ ਦੇ ਸਿਹਤ ਪ੍ਰੋਗਰਾਮਾਂ ਦੇ ਲਾਗੂਕਰਨ ਵਿੱਚ ਸਹਾਈ ਸਿੱਧ ਹੋਵੇਗੀ।

ਇਹ ਪਹਿਲ ਤੀਜੇ ਦਰਜੇ ਦੇ ਦੇਖਭਾਲ ਹਸਪਤਾਲਾਂ ‘ਤੇ ਰੈਫਰਲ ਬੋਝ ਨੂੰ ਘਟਾਉਣ ਅਤੇ ਕਮਿਊਨਿਟੀ ਪੱਧਰ ‘ਤੇ ਬਿਹਤਰ ਨਿਰੰਤਰ ਦੇਖਭਾਲ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਵਿੱਚ ਵੀ ਮਦਦਗਾਰ ਹੋਵੇਗੀ।

ਇਹ ਭਰਤੀ ਮੁਹਿੰਮ ਪੰਜਾਬ ਸਰਕਾਰ ਦੀ ਇੱਕ ਮਜ਼ਬੂਤ, ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਸਿਹਤ ਸੰਭਾਲ ਪ੍ਰਣਾਲੀ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨਰਸਿੰਗ ਕਾਡਰ ਦਾ ਵਿਸਥਾਰ ਅਤੇ ਮਾਹਰ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਵਿਆਪਕ ਸਿਹਤ ਸੰਭਾਲ ਸੁਧਾਰਾਂ ਨੂੰ ਯਕੀਨੀ ਬਣਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

Most Popular

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

by Navjot
3 weeks ago
0

ਅਹਿਮਦਾਬਾਦ, 22 ਅਕਤੂਬਰ (ਵਿਸ਼ਵ ਵਾਰਤਾ) - ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਸੂਰਤ ਅਤੇ ਅਹਿਮਦਾਬਾਦ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 