PUNJAB : ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੜ ਦਾਖਲ ਹੋਏ ਮੁੱਖ ਮੰਤਰੀ ਭਗਵੰਤ ਮਾਨ ; ਮੋਗਾ ਰੈਲੀ ਵਿੱਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ
ਚੰਡੀਗੜ੍ਹ, 16ਫਰਵਰੀ(ਵਿਸ਼ਵ ਵਾਰਤਾ)PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਮੋਹਾਲੀ ਸਥਿਤ Fortis Hospital ਵਿੱਚ ਦਾਖਲ ਹੋਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਉਹ ਅੱਜ ਦੀ ਰਾਤ ਹਸਪਤਾਲ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ ਅਤੇ ਸਵੇਰੇ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ।
ਜਾਣਕਾਰੀ ਅਨੁਸਾਰ ਮੋਗਾ ‘ਚ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਾਅਦ CM ਭਗਵੰਤ ਮਾਨ ਦੁਬਾਰਾ ਹਸਪਤਾਲ ਵਿੱਚ ਦਾਖਲ ਹੋ ਗਏ ਹਨ। ਉਹ ਸ਼ਾਮ 7:30 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ। ਅੱਜ ਸਵੇਰੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ ਅਤੇ ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿੱਚ ਰੈਲੀ ‘ਚ ਸ਼ਿਰਕਤ ਕੀਤੀ ਸੀ।
ਹਾਲਾਂਕਿ ਰੈਲੀ ਤੋਂ ਬਾਅਦ ਮੁੱਖ ਮੰਤਰੀ ਦੁਬਾਰਾ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਹਨ। ਡਾਕਟਰਾਂ ਵੱਲੋਂ ਸਿਹਤ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















