• Latest
  • Trending
PUNJAB: ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

PUNJAB: ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

1 year ago
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

40 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

8 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

10 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

11 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

12 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

12 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

13 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

13 hours ago
Hindi News
English News
Monday, July 27, 2026
No Result
View All Result
26 °c
Chandigarh
29 ° Tue
29 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ 'ਤੇ ਸਖ਼ਤ ਕਾਰਵਾਈ ਸ਼ੁਰੂ

July 25, 2025
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

Oplus_16908288

PUNJAB: ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ ‘ਤੇ ਸਖ਼ਤ ਕਾਰਵਾਈ ਸ਼ੁਰੂ

ਪੰਜਾਬ ਵਿਗਿਆਨਕ ਰੈਸਕਿਊ, ਪੁਨਰਵਾਸ ਅਤੇ ਡੀ.ਐਨ.ਏ ਤਸਦੀਕ ਮੁਹਿੰਮ ਰਾਹੀਂ ਭਿਖਾਰੀ-ਮੁਕਤ ਭਵਿੱਖ ਵੱਲ ਵਧ ਰਿਹਾ: ਮੰਤਰੀ

ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ ‘ਜੀਵਨਜੋਤ 2.0’ ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ।

*125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ*

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ ‘ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ। ਇਨ੍ਹਾਂ ਵਿੱਚੋਂ 80 ਬੱਚਿਆਂ ਦੀ ਪਛਾਣ ਉਨ੍ਹਾਂ ਦੇ ਮਾਪਿਆਂ ਨਾਲ ਹੋਣ ‘ਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਸੌਂਪਿਆ ਗਿਆ। ਇਹ ਯਕੀਨੀ ਬਣਾਉਂਦੇ ਹੋਏ ਕਿ ਉਹ ਮੁੜ ਸੜਕਾਂ ‘ਤੇ ਨਾ ਆਉਣ।

ਜਿਨ੍ਹਾਂ 88 ਬੱਚਿਆਂ ਦੇ ਮਾਪਿਆਂ ਜਾਂ ਸੰਬੰਧੀਆਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਸਰਕਾਰੀ ਸਾਂਭ-ਸੰਭਾਲ ਵਾਲੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਿੱਖਿਆ, ਪੋਸ਼ਣ, ਆਵਾਸ, ਡਾਕਟਰੀ ਅਤੇ ਮਨੋਵਿਗਿਆਨਕ ਸਹਾਇਤਾ ਦਿੱਤੀ ਜਾ ਰਹੀ ਹੈ।

*ਵਿਗਿਆਨਕ ਤਰੀਕਾ: ਸਮਾਜਿਕ ਰਿਪੋਰਟਾਂ, ਡੀ.ਐਨ.ਏ ਟੈਸਟ ਅਤੇ ਅੰਤਰਰਾਜੀ ਤਾਲਮੇਲ*

ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਪਿਛੋਕੜ ਅਤੇ ਜ਼ਰੂਰਤਾਂ ਨੂੰ ਸਮਝਣ ਲਈ 25 ਸਮਾਜਿਕ ਜਾਂਚ ਰਿਪੋਰਟਾਂ ਤਿਆਰ ਹੋ ਚੁੱਕੀਆਂ ਹਨ। 16 ਬੱਚਿਆਂ ਲਈ ਡੀ.ਐਨ.ਏ ਟੈਸਟਿੰਗ ਸ਼ੁਰੂ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 13 ਦੇ ਨਮੂਨੇ ਲੈਬ ਵਿੱਚ ਭੇਜੇ ਗਏ ਹਨ।

ਇਸ ਤੋਂ ਇਲਾਵਾ, 10 ਬੱਚੇ ਹੋਰ ਰਾਜਾਂ ਨਾਲ ਸੰਬੰਧਤ ਹਨ, ਜਿਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਸਬੰਧਿਤ ਰਾਜ ਸਰਕਾਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

*ਜੀਵਨਜੋਤ ਪ੍ਰਾਜੈਕਟ ਸਿਰਫ਼ ਰੈਸਕਿਉ ਤੱਕ ਸੀਮਤ ਨਹੀਂ — ਇਹ ਭਵਿੱਖ ਬਦਲਣ ਦੀ ਕੋਸ਼ਿਸ਼ ਹੈ*

“ਜੀਵਨਜੋਤ ਪ੍ਰਾਜੈਕਟ ਸਿਰਫ਼ ਰੈਸਕਿਊ ਤੱਕ ਸੀਮਤ ਨਹੀਂ, ਸਗੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਦੁਬਾਰਾ ਉੱਜਵਲ ਬਣਾਉਣ ਦੀ ਕੋਸ਼ਿਸ਼ ਹੈ,” ਮੰਤਰੀ ਨੇ ਕਿਹਾ।
ਉਨ੍ਹਾਂ ਦੱਸਿਆ ਕਿ ਕਈ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ, 30 ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਗਿਆ ਹੈ, ਅਤੇ 58 ਬੱਚੇ ਹੁਣ ਵੀ ਸਰਕਾਰੀ ਦੇਖਭਾਲ ਹੇਠ ਹਨ, ਜਿਨ੍ਹਾਂ ਲਈ ਲੰਬੇ ਸਮੇਂ ਦੇ ਸਹੀ ਸਰਪ੍ਰਸਤ ਲੱਭਣ ਦੀ ਕੋਸ਼ਿਸ਼ ਜਾਰੀ ਹੈ।

*ਅਯੋਗ ਮਾਪਿਆਂ, ਤਸਕਰਾਂ ਤੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ*

ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਮਾਪੇ ਜਾਂ ਸੰਭਾਲਕ ਦੁਬਾਰਾ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕਰੇਗਾ, ਤਾਂ ਉਨ੍ਹਾਂ ਨੂੰ “ਅਯੋਗ ਸਰਪ੍ਰਸਤ” ਘੋਸ਼ਿਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸੇ ਤਰ੍ਹਾਂ, ਜਿਨ੍ਹਾਂ ਗਿਰੋਹਾਂ ਜਾਂ ਤਸਕਰਾਂ ਵੱਲੋਂ ਬੱਚਿਆਂ ਦੀ ਤਸਕਰੀ ਜਾਂ ਭੀਖ ਮੰਗਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਨ੍ਹਾਂ ਉੱਤੇ ਕਾਨੂੰਨਾਂ ਅਧੀਨ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ।

*ਬਾਲਗ ਭਿਖਾਰੀਆਂ ਲਈ ਆਸਰਾ ਕੇਂਦਰ*

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਡੇ ਸ਼ਹਿਰਾਂ — ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਮੋਹਾਲੀ ਅਤੇ ਬਠਿੰਡਾ ਵਿੱਚ ਜਲਦੀ ਹੀ ਆਸਰਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ, ਜਿੱਥੇ ਬਾਲਗ ਭਿਖਾਰੀਆਂ ਨੂੰ ਰਿਹਾਇਸ਼, ਸਲਾਹ ਅਤੇ ਹੁਨਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਬੱਚਿਆਂ ਨੂੰ ਭੀਖ ਲਈ ਮਜਬੂਰ ਨਾ ਕਰ ਸਕਣ।

*ਜਨਤਾ ਨੂੰ ਅਪੀਲ: 1098 ‘ਤੇ ਕਾਲ ਕਰੋ*

ਅੰਤ ਵਿੱਚ ਮੰਤਰੀ ਨੇ ਲੋਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ: “ਜੇਕਰ ਤੁਸੀਂ ਕਿਸੇ ਵੀ ਬੱਚੇ ਨੂੰ ਭੀਖ ਮੰਗਦੇ ਵੇਖੋ, ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਕਾਲ ਕਰੋ। ਤੁਹਾਡੀ ਇੱਕ ਕਾਲ ਇੱਕ ਬੱਚੇ ਦੀ ਜ਼ਿੰਦਗੀ ਬਚਾ ਸਕਦੀ ਹੈ।”

ਉਨ੍ਹਾਂ ਕਿਹਾ ਕਿ ਪ੍ਰੋਜੈਕਟ ਜੀਵਨਜੋਤ 2.0 ਰਾਹੀਂ ਮਾਨ ਸਰਕਾਰ ਇੱਕ ਅਜਿਹੇ ਪੰਜਾਬ ਦੀ ਨੀਂਹ ਰੱਖ ਰਹੀ ਹੈ, ਜਿੱਥੇ ਹਰ ਬੱਚਾ ਸੜਕ ਦੀ ਥਾਂ ਸਕੂਲ ਵਿੱਚ ਹੋਵੇ।

—

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

by Ankit
July 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 27-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

by Ankit
July 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 27-07-2026 |...

Most Popular

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Navjot
3 weeks ago
0

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ   ਨਵੀਂ ਦਿੱਲੀ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 