PUNJAB : ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸੂਬਾ ਪੱਧਰੀ ਸਮਾਗਮ ਖਟਕੜ ਕਲਾਂ ’ਚ ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) PUNJAB : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸੂਬਾ ਪੱਧਰੀ ਸਮਾਗਮ ਅੱਜ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕਈ ਹੋਰ ਮੰਤਰੀ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। ਦੂਜੇ ਪਾਸੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੁਲੀਸ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਤਹਿਤ 900 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ 100 ਦੇ ਕਰੀਬ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/