Punjab ਨੂੰ ਅੱਜ ਮਿਲ ਸਕਦਾ ਹੈ ਰੈਗੂਲਰ DGP !
ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) – ਪੰਜਾਬ ਨੂੰ ਅੱਜ ਰੈਗੂਲਰ ਡੀਜੀਪੀ ਮਿਲਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਜਾ ਸਕਦਾ ਹੈ। ਅੱਜ 30 ਜੂਨ ਨੂੰ Union Public Service Commission (UPSC) ਦੀ ਐਮਪੈਨਲਮੈਂਟ ਕਮੇਟੀ ਦੀ ਮੀਟਿੰਗ ਹੋਣੀ ਹੈ, ਜਿਸ ਵਿੱਚ ਪੰਜਾਬ ਦੇ ਰੈਗੂਲਰ ਡੀਜੀਪੀ ਅਹੁਦੇ ਲਈ ਤਿੰਨ ਸੀਨੀਅਰ IPS ਅਧਿਕਾਰੀਆਂ ਦਾ ਪੈਨਲ ਸ਼ਾਰਟਲਿਸਟ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਪੈਨਲ ਵਿੱਚੋਂ ਪੰਜਾਬ ਸਰਕਾਰ ਇੱਕ ਅਧਿਕਾਰੀ ਦੀ ਚੋਣ ਕਰਕੇ ਰਾਜ ਦੇ ਨਵੇਂ ਰੈਗੂਲਰ ਡੀਜੀਪੀ ਦੀ ਨਿਯੁਕਤੀ ਕਰੇਗੀ।
ਦੱਸ ਦਈਏ ਕਿ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਵੀ ਦਾਅਵੇਦਾਰਾਂ ਵਿੱਚ ਸ਼ਾਮਲ ਹਨ। ਦੱਸ ਦਈਏ ਕਿ ਜੁਲਾਈ 2022 ਵਿੱਚ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਸੀ, ਉਦੋਂ ਤੋਂ ਹੀ ਉਹ ਇਸ ਅਹੁਦੇ ‘ਤੇ ਤਾਇਨਾਤ ਹਨ। ਪੰਜਾਬ ਸਰਕਾਰ ਨੇ 6 ਅਪ੍ਰੈਲ ਨੂੰ ਯੂਪੀਐਸਸੀ ਨੂੰ 14 ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਭੇਜੀ ਸੀ। ਜਿਨ੍ਹਾਂ ਵਿੱਚੋਂ UPSC ਤਿੰਨ ਨਾਵਾਂ ਨੂੰ ਸਿਲੈਕਟ ਕਰੇਗਾ। ਇਸ ਬੈਚ ਵਿੱਚ ਸਭ ਤੋਂ ਸੀਨੀਅਰ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਹਨ, ਉਨ੍ਹਾਂ ਤੋਂ ਬਾਅਦ ਕ੍ਰਮਵਾਰ ਹਰਪ੍ਰੀਤ ਸਿੰਘ ਸਿੱਧੂ, ਗੌਰਵ ਯਾਦਵ ਅਤੇ ਕੁਲਦੀਪ ਸਿੰਘ ਹਨ। ਪ੍ਰਸਤਾਵ ਵਿੱਚ 1993 ਬੈਚ ਦੇ ਤਿੰਨ ਅਤੇ 1994 ਬੈਚ ਦੇ ਸੱਤ ਅਧਿਕਾਰੀ ਸ਼ਾਮਲ ਹਨ।
ਅੱਜ UPSC ਵੱਲੋਂ ਪੈਨਲ ਤਿਆਰ ਕੀਤਾ ਜਾਣਾ ਹੈ, ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਪੈਨਲ ‘ਚੋਂ ਪੰਜਾਬ ਸਰਕਾਰ ਅੰਤਿਮ ਫੈਸਲਾ ਲਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























