ਪੰਜਾਬ ਨਗਰ ਨਿਗਮ ਚੋਣਾਂ ਦੌਰਾਨ EVM ਰਾਹੀਂ ਵੋਟਿੰਗ ਕਰਵਾਉਣ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਬੈਲਟ ਪੇਪਰਾਂ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਰਾਹੀਂ ਵੋਟਿੰਗ ਕਰਵਾਉਣ ਵਾਲੀ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਹੈ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਬੈਲਟ ਪੇਪਰ ਰਾਹੀਂ ਹੀ ਕਰਵਾਈਆਂ ਜਾਣਗੀਆਂ।
ਅਦਾਲਤ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਥਾਪਿਤ ਸਿਧਾਂਤਾਂ ਦੇ ਅਨੁਸਾਰ, ਜਦੋਂ ਚੋਣ ਪ੍ਰਕਿਰਿਆ ਇਕ ਉੱਨਤ ਪੜਾਅ ‘ਤੇ ਪਹੁੰਚ ਜਾਂਦੀ ਹੈ ਤਾਂ ਅਦਾਲਤਾਂ ਨੂੰ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਅਦਾਲਤ ਨੇ ਕਿਹਾ ਕਿ ਚੋਣ ਸ਼ਡਿਊਲ 13 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ, ਅਤੇ ਚੋਣ ਪ੍ਰਕਿਰਿਆ ਹੁਣ ਬਹੁਤ ਅੱਗੇ ਵਧ ਚੁੱਕੀ ਹੈ। ਇਸ ਪੜਾਅ ‘ਤੇ ਕੋਈ ਵੀ ਦਖਲਅੰਦਾਜ਼ੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰ ਸਕਦੀ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























