Punjab MC elections ਅੰਮ੍ਰਿਤਸਰ ‘ਚ 17 ਫੀਸਦੀ ਵੋਟਿੰਗ
- ਵਾਰਡ 85 ‘ਚ ‘ਆਪ’ ਉਮੀਦਵਾਰ ਅਤੇ ਆਜ਼ਾਦ ਉਮੀਦਵਾਰ ਆਹਮੋ-ਸਾਹਮਣੇ
ਅੰਮ੍ਰਿਤਸਰ,21 ਦਸੰਬਰ: ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਬੂਥ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਸਵੇਰੇ 11 ਵਜੇ ਤੱਕ ਅੰਮ੍ਰਿਤਸਰ ਵਿੱਚ 17 ਫੀਸਦੀ ਵੋਟਿੰਗ ਹੋਈ। ਅੰਮ੍ਰਿਤਸਰ ਦੇ ਵਾਰਡ 85 ‘ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਜ਼ਾਦ ਉਮੀਦਵਾਰ ਕਮਲ ਬੋਰੀ ਆਹਮੋ-ਸਾਹਮਣੇ ਹੋਏ। ‘ਆਪ’ ਵਰਕਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜਲੰਧਰ ‘ਚ ਸਵੇਰੇ 11 ਵਜੇ ਤੱਕ ਕੁੱਲ 18.13 ਫੀਸਦੀ ਵੋਟਿੰਗ ਹੋਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/