Punjab MC elections: ਪੰਜਾਬ ‘ਚ ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਚੜ੍ਹਿਆ ਨੇਪਰੇ
- ਵੋਟਾਂ ਪਾਉਣ ਦਾ ਸਮਾਂ ਹੋਇਆ ਸਮਾਪਤ,ਵੋਟਾਂ ਦੀ ਗਿਣਤੀ ਸ਼ੁਰੂ
- ਗਿਣਤੀ ਮੁਕੰਮਲ ਹੁੰਦਿਆਂ ਹੀ ਐਲਾਨੇ ਜਾਣਗੇ ਨਤੀਜੇ
ਚੰਡੀਗੜ੍ਹ, 21 ਦਸੰਬਰ: ਪੰਜਾਬ ਦੀਆਂ 5 ਨਗਰ ਨਿਗਮਾਂ ਸਮੇਤ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਵੋਟਿੰਗ ਹੋਈ। ਦੁਪਹਿਰ 3 ਵਜੇ ਤੱਕ 55 ਫੀਸਦੀ ਵੋਟਿੰਗ ਹੋਈ। ਵੋਟਿੰਗ ਖਤਮ ਹੁੰਦੇ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਅਤੇ ਗਿਣਤੀ ਮੁਕੰਮਲ ਹੁੰਦੇ ਹੀ ਨਤੀਜੇ ਐਲਾਨ ਦਿੱਤੇ ਜਾਣਗੇ।
– ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਦੁਪਹਿਰ 3 ਵਜੇ ਤੱਕ ਅੰਮ੍ਰਿਤਸਰ ਵਿੱਚ 39 ਵੋਟਾਂ ਪਈਆਂ।
– ਜਲੰਧਰ ‘ਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 670 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਜਲੰਧਰ ਨਿਗਮ ਚੋਣਾਂ ‘ਚ ਦੁਪਹਿਰ 3 ਵਜੇ ਤੱਕ 42.56 ਫੀਸਦੀ ਵੋਟਿੰਗ ਹੋਈ।
– ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੀ। ਹੁਣ ਪੋਲਿੰਗ ਸਟੇਸ਼ਨਾਂ ‘ਤੇ ਗਿਣਤੀ ਸ਼ੁਰੂ ਹੋ ਚੁੱਕੀ ਹੈ।
ਹਾਲਾਂਕਿ ਕੁਝ ਥਾਵਾਂ ’ਤੇ ਆਪਸੀ ਤਕਰਾਰ ਅਤੇ ਝਗੜੇ ਦੀਆਂ ਖਬਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਨਗਰ ਕੌਂਸਲ ਚੋਣਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਵਿਚਾਲੇ ਝੜਪ ਹੋ ਗਈ। ਇਸ ਦੇ ਨਾਲ ਹੀ ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅੰਮ੍ਰਿਤਸਰ ਦੇ ਵਾਰਡ 85 ਵਿੱਚ ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਵਿੱਚ ਝਗੜਾ ਹੋ ਗਿਆ। ਜਲੰਧਰ ਵੈਸਟ ਹਲਕੇ ‘ਚ ਵੀ ‘ਆਪ’ ਅਤੇ ਭਾਜਪਾ ਵਿਚਾਲੇ ਝੜਪ ਦੀ ਖਬਰ ਸਾਹਮਣੇ ਆਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/