Punjab:ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਇੰਟਰਨਾਂ ਲਈ ਵੱਡਾ ਐਲਾਨ; ਵਧਾਈ ਤਨਖਾਹ
– ਜਾਣੋ ਹੁਣ ਕਿੰਨੀ ਮਿਲੇਗੀ Salary

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਵਿੱਤ ਮੰਤਰੀ (Punjab) ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੀ ਤਨਖਾਹ ਵਧਾਉਣ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਰੁਪਏ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਇਸ ਦੇ ਨਾਲ ਹੀ ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93 ਅਤੇ 94 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























