ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ
ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਿਚਕਾਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਅਹਿਮ ਮੰਗਾਂ ਨੂੰ ਲੈ ਕੇ ਹੋਈ ਉੱਚ-ਪੱਧਰੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਬੈਠਕ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਅਹਿਮ ਮਾਮਲਿਆਂ ‘ਤੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਹੋਇਆ ।ਮੁੱਖ ਮੰਤਰੀ ਵੱਲੋਂ ਵੀ ਹਰ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ। ਇਸ ਸਮੇਂ ਮੋਰਚੇ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਦੇ ਉਪਰਾਲੇ ਨਾਲ ਹੋਈ ਮੁਲਾਕਾਤ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮਾਮਲੇ ਮੁੱਖ ਮੰਤਰੀ ਅੱਗੇ ਰੱਖੇ ਗਏ, ਇਸ ਮੀਟਿੰਗ ਵਿੱਚ ਮੋਰੋਚੇ ਨੇ ਲੰਮੇ ਸਮੇਂ ਤੋਂ ਬਿਨਾਂ ਮੁਕੱਦਮਾ ਚੱਲੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੇ ਨਿਪਟਾਰੇ ਦੀ ਮੰਗ ਕੀਤੀ ਸੀ।























