PUNJAB : ਅੱਜ ਮੁੜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ)PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਫਿਰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ 3 ਜੂਨ ਨੂੰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਕੱਲ੍ਹ ਸੋਮਵਾਰ ਦੁਪਹਿਰ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ।

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਕਿ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਸਰਕਾਰ ਨੇ ਇਸ ਪਾਲਿਸੀ ਬਾਰੇ ਜਾਣਕਾਰੀ ਸਪੱਸ਼ਟ ਕੀਤੀ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਬਰਨ ਜ਼ਮੀਨ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਲਿਸੀ ਪੰਜਾਬ ‘ਚ ਇੱਕ ਕ੍ਰਾਂਤੀਕਾਰੀ ਪਾਲਿਸੀ ਸਾਬਤ ਹੋਵੇਗੀ, ਜਿਸ ਨਾਲ ਲੈਂਡ ਮਾਫ਼ੀਏ ਤੇ ਗੈਰ-ਕਾਨੂੰਨੀ ਕਲੋਨੀਆਂ ‘ਤੇ ਪੂਰਨ ਰੋਕ ਲੱਗੇਗੀ ਤੇ ਨਾਲ ਹੀ ਕਿਸਾਨਾਂ ਨੂੰ ਜ਼ਮੀਨਾਂ ਦਾ ਸਿੱਧਾ ਮੁਨਾਫ਼ਾ ਮਿਲੇਗਾ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਨੀਤੀ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਕਰੇਗੀ। ਸਗੋਂ ਇਹ ਉਨ੍ਹਾਂ ਦੀ ਜ਼ਮੀਨ ਦੀ ਰੱਖਿਆ ਅਤੇ ਇਸਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਵੱਲ ਇੱਕ ਠੋਸ ਕਦਮ ਵੀ ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ‘ਲੈਂਡ ਪੂਲਿੰਗ ਪਾਲਿਸੀ’ ਤਹਿਤ ਕਿਸਾਨਾਂ ਦਾ ਪੂਰਨ ਵਿਕਾਸ ਹੋਵੇਗਾ। ਸੂਬਾ ਸਰਕਾਰ ਵੱਲੋਂ ਇਸ ਨੀਤੀ ਅਧੀਨ ਜ਼ਮੀਨ ਸੰਬੰਧੀ ਸੜਕਾਂ ਤੋਂ ਲੈਕੇ ਸੀਵਰੇਜ ਤੱਕ, ਬਿਜਲੀ ਤੋਂ ਲੈਕੇ ਪਾਣੀ ਦੀ ਸਪਲਾਈ ਤੱਕ, ਸਭ ਕੁਝ ਯਕੀਨੀ ਬਣਾਇਆ ਜਾਵੇਗਾ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਇੱਕ ਵੱਡਾ ਬਦਲਾਅ ਲਿਆਵੇਗੀ। ਪਹਿਲੇ ਪੜਾਅ ਦੌਰਾਨ ਇਸਨੂੰ ਸੂਬੇ ਦੇ 27 ਵੱਡੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਨੀਤੀ ਬਾਰੇ ਜਾਣਕਾਰੀ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























