PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਹੋ ਸਕਦਾ ਹੈ ਫੈਸਲਾ
ਚੰਡੀਗੜ੍ਹ, 10ਜਨਵਰੀ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਮੀਟਿੰਗ ਅੱਜ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਹੋਰ ਮਾਮਲੇ ਵੀ ਵਿਚਾਰੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫੈਸਲੇ ਲਏ ਜਾਣਗੇ।
https://x.com/drcheemasad/status/1876950710027522347
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/