ਕਿਸਾਨਾਂ ਨਾਲ Punjab government ਦੀ ਮੀਟਿੰਗ ਅੱਜ
ਉਗਰਾਹਾਂ ਜਥੇਬੰਦੀ ਭਾਗ ਨਹੀਂ ਲਵੇਗੀ
ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਬੁਰਜਗਿੱਲ ਮੀਟਿੰਗ ਲਈ ਚੰਡੀਗੜ੍ਹ ਪੁੱਜੇ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਲੋਂ ਸੱਦੀ ਗਈ ਅੱਜ ਦੀ ਮੀਟਿੰਗ ਵਿੱਚ ਨਾ ਜਾਣ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਸਰਕਾਰ ਨੇ ਗੱਲਬਾਤ ਲਈ ਉਸਾਰੂ ਤੇ ਸਤਿਕਾਰਤ ਮਾਹੌਲ ਹੀ ਨਹੀਂ ਸਿਰਜਿਆ ਹੈ, ਫਿਰ ਗੱਲ ਬਾਤ ਦੀ ਕੋਈ ਤੁਕ ਹੀ ਨਹੀਂ ਬਣਦੀ ਹੈ। ਸ੍ਰੀ ਉਗਰਾਹਾਂ ਨੇ ਮੀਟਿੰਗ ਵਿੱਚ ਨਾ ਜਾਣ ਲਈ ਸੋਸ਼ਲ ਮੀਡੀਆ ਰਾਹੀਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਦੂਜੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਅੱਜ ਦੀ ਮੀਟਿੰਗ ਵਿੱਚ ਭਾਗ ਲੈਣ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਲਈ ਚੰਡੀਗੜ੍ਹ ਪੁੱਜ ਗਏ ਹਨ।
ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਉਹ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਕੇ ਕਿਸਾਨਾਂ ਦੀਆਂ ਬਣਦੀਆਂ ਮੰਗਾਂ ਅਤੇ ਹੱਕਾਂ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੀਟਿੰਗ ਲਈ ਚੰਡੀਗੜ੍ਹ ਪੁੱਜ ਗਏ ਹਨ।
ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਆਪਣੀ ਮੀਟਿੰਗ ਸ਼ੁਰੂ ਕਰ ਲਈ ਹੈ, ਜਿਸ ਵਿਚ ਸ਼ਾਮਿਲ ਆਗੂਆਂ ਵਲੋਂ ਆਪੋ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।
ਇੱਕ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨਾਲ ਮੀਟਿੰਗ ਨਾ ਕਲਨ ਦਾ ਫੈਸਲਾ ਸਰਬਸੰਮਤੀ ਪਾਸ ਹੋ ਜਾਂਦਾ ਹੈ ਤਾਂ ਹੋ ਸਕਦਾ ਮੀਟਿੰਗ ਦਾ ਬਾਈਕਾਟ ਵਲਗਾ ਫੈਸਲਾ ਲਿਆ ਜਾਵੇ।