PUNJAB : ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ ; ਪਹਿਲੀ ਮੀਟਿੰਗ ਵਿੱਚ ਨਹੀਂ ਬਣੀ ਸੀ ਸਹਿਮਤੀ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ) PUNJAB : ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਸੱਦਿਆ ਹੈ। ਪੰਜਾਬ ਸਰਕਾਰ ਵੱਲੋਂ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨਾਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਅੱਜ ਸ਼ੁੱਕਰਵਾਰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 3 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ ਸੀ।
Latest News : ਕਿਸਾਨਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਹੀਂ ਬਣੀ ਸਹਿਮਤੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/