Punjab: ਵਿਧਾਇਕ ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ
– ਸਪੀਕਰ ਸੰਧਵਾਂ ਨੂੰ ਭੇਜਿਆ ਅਸਤੀਫ਼ਾ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ । ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨਾਂ ਨੇ ਵਿਧਾਇਕ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਹੈ। ਜੇਕਰ ਅਨਮੋਲ ਗਗਨ ਮਾਨ ਦਾ ਅਸਤੀਫਾ ਮਨਜ਼ੂਰ ਹੋ ਜਾਂਦਾ ਹੈ ਤਾਂ ਖਰੜ ਵਿਧਾਨ ਸਭਾ ਸੀਟ ‘ਤੇ ਵੀ ਉਪ ਚੋਣ ਹੋਵੇਗੀ ।

ਉਨ੍ਹਾਂ ਇਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















