Punjab MLA ਬ੍ਰਮ ਸ਼ੰਕਰ ਜਿੰਪਾ 26 ਨਵੰਬਰ ਨੂੰ ਸੁਣਨਗੇ ਨਗਰ ਨਿਗਮ ਨਾਲ ਸੰਬੰਧਤ ਸਮੱਸਿਆਵਾਂ
ਹੁਸ਼ਿਆਰਪੁਰ,25 ਨਵੰਬਰ (ਵਿਸ਼ਵ ਵਾਰਤਾ): ਵਿਧਾਇਕ (Punjab MLA) ਬ੍ਰਮ ਸ਼ੰਕਰ ਜਿੰਪਾ ਭਲਕੇ 26 ਨਵੰਬਰ, ਮੰਗਲਵਾਰ ਨੂੰ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕਰਨਗੇ ਜਿਸ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਕਮਿਸ਼ਨਰ ਅਤੇ ਹੋਰ ਨਗਰ ਨਿਗਮ ਅਧਿਕਾਰੀ ਵੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ । ਸ਼ਹਿਰ ਵਾਸੀ ਸਵੇਰੇ 11 ਵਜੇ ਨਗਰ ਨਿਗਮ ਦਫ਼ਤਰ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ।ਇਸ ਮੌਕੇ ‘ਤੇ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਦੱਸਣ ਤਾਂ ਜੋ ਉਨ੍ਹਾਂ ‘ਤੇ ਵਿਚਾਰ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























