Punjab : MLA ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ, 3 ਸਤੰਬਰ 2025 (ਵਿਸ਼ਵ ਵਾਰਤਾ): ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) (Punjab) ਦੇ ਵਿਧਾਇਕ ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਮਨ ਅਰੋੜਾ ਅਤੇ ਸੁਖਦੇਵ ਵਸ਼ਿਸ਼ਟ ਨੂੰ ਜ਼ਮਾਨਤ ਦੇ ਦਿੱਤੀ ਹੈ।

ਦੱਸ ਦਈਏ ਕਿ ਵਿਧਾਇਕ ਰਮਨ ਅਰੋੜਾ ਨੂੰ ਕੁਝ ਮਹੀਨੇ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਰਮਨ ਅਰੋੜਾ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ‘ਤੇ ਰਿਸ਼ਵਤਖੋਰੀ, ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਅਹੁਦੇ ਦੀ ਦੁਰਵਰਤੋਂ ਵਰਗੇ ਗੰਭੀਰ ਇਲਜ਼ਾਮ ਸਨ। ਗ੍ਰਿਫ਼ਤਾਰੀ ਤੋਂ ਬਾਅਦ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਨਿਆਂਇਕ ਹਿਰਾਸਤ ਵਿੱਚ ਸਨ। ਅੱਜ ਹਾਈ ਕੋਰਟ ਨੇ ਸੁਣਵਾਈ ਦੌਰਾਨ ਦੋਵਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























