Punjab : ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ
ਅੰਮ੍ਰਿਤਸਰ, 22 ਸਤੰਬਰ (ਵਿਸ਼ਵ ਵਾਰਤਾ)- ਜਲੰਧਰ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ (Punjab) ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਜਲੰਧਰ ਸੈਸ਼ਨ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਦਰਜ ਜਬਰਨ ਵਸੂਲੀ ਮਾਮਲੇ ‘ਚ ਰਾਹਤ ਦਿੱਤੀ ਗਈ ਹੈ।

ਰਮਨ ਅਰੋੜਾ ਦੇ ਵਕੀਲ ਨੇ ਕਿਹਾ ਕਿ ਰਮਨ ਅਰੋੜਾ ਨੂੰ ਅੱਜ ਸ਼ਾਮ ਤੱਕ ਰਿਹਾਅ ਕਰ ਦਿੱਤਾ ਜਾਵੇਗਾ। ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ, ਅਦਾਲਤ ਨੇ ਸੋਮਵਾਰ ਨੂੰ ਉਸਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ। ਅਦਾਲਤ ਨੇ ਅਰੋੜਾ ਨੂੰ 25,000 ਰੁਪਏ ਦਾ ਜ਼ਮਾਨਤੀ ਮੁਚਲਕਾ ਜਮ੍ਹਾ ਕਰਨ ਦਾ ਹੁਕਮ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























