Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ
ਗੁਰਦਾਸਪੁਰ, 15 ਮਾਰਚ 2026 (ਵਿਸ਼ਵ ਵਾਰਤਾ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਕੇ, 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 6 ਆਧੁਨਿਕ ਪਿਸਤੌਲ (PX 5.7×28 mm TISAS Turkey ਸੀਰੀਜ਼), 60 ਜ਼ਿੰਦਾ ਕਾਰਤੂਸ ਅਤੇ 3.513 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਵਿੱਚ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਦੋਸ਼ੀ ਇੱਕ ਸਰਹੱਦ ਪਾਰ ਦੇ ਹੈਂਡਲਰ ਦੇ ਅਧੀਨ ਕੰਮ ਕਰ ਰਹੇ ਸਨ, ਜਿਸ ਨਾਲ ਇੱਕ ਵੱਡੇ ਸੰਗਠਿਤ ਤਸਕਰੀ ਨੈੱਟਵਰਕ ਦੇ ਸੰਕੇਤ ਮਿਲਦੇ ਹਨ।
ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ, ਪੁਲਿਸ ਸਟੇਸ਼ਨ ਛੇਹਰਟਾ ਅਤੇ ਪੁਲਿਸ ਸਟੇਸ਼ਨ ਵੇਰਕਾ ਵਿਖੇ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























