Punjab MP ਮਾਲਵਿੰਦਰ ਕੰਗ ਨੇ PM ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ, 9 ਦਸੰਬਰ (ਵਿਸ਼ਵ ਵਾਰਤਾ): ‘ਆਪ’ ਸਾਂਸਦ ਮਲਵਿੰਦਰ ਸਿੰਘ ਕੰਗ (Punjab MP) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿੱਖ ਕੌਮ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦਾ ਨਾਮ ਬਦਲਕੇ ‘ਸ਼ਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ ਕੀਤੀ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਮੈਂ ਇਕ ਸਿੱਖ ਸ਼ਰਧਾਲੂ ਅਤੇ ਸੰਸਦ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਚੁਣੇ ਹੋਏ ਪ੍ਰਤੀਨਿਧੀ ਹੋਣ ਦੇ ਨਾਤੇ ਮੈਂ 4 ਦਸੰਬਰ 2025 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਇਹ ਨਾਮ ਬਦਲਣਾ ਸਿਰਫ਼ ਨਾਮ ਰੱਖਣ ਦੀ ਗੱਲ ਨਹੀਂ ਹੈ ਬਲਿਕ ਸਿੱਖ ਮਰਿਆਦਾ ਦੀ ਪਵਿੱਤਰਾ ਨੂੰ ਬਣਾਈ ਰੱਖਣ ਦੇ ਲਈ ਜ਼ਰੂਰੀ ਕਦਮ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























