ਨਵੀਂ ਦਿੱਲੀ 25ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ PUNJAB MP,S NEWS ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਲੋਕ ਸਭਾ ਲਈ ਚੁਣੇ ਤਿੰਨੋ ਸਾਂਸਦਾਂ ਨੂੰ ਸੋਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸੀਐਮ ਨੇ ਆਪਣੇ ਐਕਸ ਹੈਂਡਲ ‘ਤੇ ਤਿੰਨਾਂ ਲੋਕ ਸਭਾ ਮੈਂਬਰਾਂ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਆਪਣੇ ਪੋਸਟ ਵਿਚ ਲਿਖਿਆ ਹੈ ਕਿ, “ਮੈਂ ਅੱਜ ਪਾਰਲੀਮੈਂਟ ਪਹੁੰਚਿਆਂ ਹਾਂ…ਆਮ ਆਦਮੀ ਪਾਰਟੀ ਦੇ ਤਿੰਨੋਂ ਸਾਂਸਦਾਂ ਨੇ ਅੱਜ ਪਾਰਲੀਮੈਂਟ ਵਿੱਚ ਸਹੁੰ ਚੁੱਕੀ ਹੈ…ਬਹੁਤ ਬਹੁਤ ਮੁਬਾਰਕਾਂ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ…ਤਿੰਨੋਂ ਹੀ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਦੀ ਆਵਾਜ਼ ਜ਼ੋਰ ਸ਼ੋਰ ਨਾਲ ਚੁੱਕਣਗੇ…..ਇਨਕਲਾਬ ਜ਼ਿੰਦਾਬਾਦ।”
https://x.com/BhagwantMann/status/1805509994135109649?t=LUjbkPUPBESI_ffuVq9B5w&s=08