Punjab : ਅੱਜ ਮਾਨ ਸਰਕਾਰ ਦੇਣ ਜਾ ਰਹੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸਹੂਲਤ, ਪੜੋ ਵੇਰਵਾ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾਵੇਗੀ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਹੈਲਥ ਕਾਰਡ ਲਾਂਚ ਕਰਨਗੇ, ਜਿਸ ਰਾਹੀਂ ਲੋਕ ਸੂਬੇ ਭਰ ਦੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਣਗੇ।

ਦੱਸ ਦਈਏ ਕਿ ਸਰਕਾਰ ਨੇ ਆਪਣੇ ਬਜਟ 2025-26 ਵਿੱਚ ਇਸ ਸਬੰਧ ਵਿੱਚ ਐਲਾਨ ਕੀਤਾ ਸੀ। ਇਸ ਯੋਜਨਾ ਦੇ ਤਹਿਤ, 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਯੋਜਨਾ ਵਿੱਚ ਉਹ ਲੋਕ ਵੀ ਸ਼ਾਮਲ ਹੋਣਗੇ ਜੋ ਕੇਂਦਰ ਸਰਕਾਰ ਦੀ ਯੋਜਨਾ ਦੇ ਅਧੀਨ ਆਉਂਦੇ ਹਨ। ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਹ ਕਾਰਡ 10 ਲੱਖ ਰੁਪਏ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਦਾਨ ਕਰੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























