PUNJAB ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ
ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ
ਚੰਡੀਗੜ੍ਹ, 8ਦਸੰਬਰ(ਵਿਸ਼ਵ ਵਾਰਤਾ)ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਸੱਦੀ ਹੈ। ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਵਰਨਣਯੋਗ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਦੁਪਹਿਰ ਬਾਅਦ ਚੋਣਾਂ ਨਾਲ ਸਬੰਧਤ ਤਰੀਕਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/