Punjab Murder: ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ
ਚੰਡੀਗੜ੍ਹ, 4 ਨਵੰਬਰ 2025 (ਵਿਸ਼ਵ ਵਾਰਤਾ) – ਮੋਹਾਲੀ ਵਿੱਚ ਇੱਕ ਰੋਡਵੇਜ਼ ਬੱਸ ਡਰਾਈਵਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬੱਸ ਚੰਡੀਗੜ੍ਹ ਤੋਂ ਜਲੰਧਰ ਆ ਰਹੀ ਸੀ। ਜਦੋਂ ਡਰਾਈਵਰ ਨੇ ਮੋਹਾਲੀ ਦੇ ਕੁਰਾਲੀ ਵਿੱਚ ਲਾਲ ਬੱਤੀ ਵਾਲੀ ਥਾਂ ‘ਤੇ ਪਹੁੰਚੀ ਤਾ ਓਵਰਟਵਰ ਕਰਨ ਲਈ ਹਾਰਨ ਵਜਾਇਆ, ਤਾਂ ਉਸ ਨੇ ਅੱਗੇ ਖੜ੍ਹੀ ਗੱਡੀ ਦੇ ਡਰਾਈਵਰ ਤੋਂ ਸਾਈਡ ਲੈਣ ਲਈ ਹਾਰਨ ਵਜਾਇਆ। ਇਸ ਦੌਰਾਨ ਗੱਡੀ ਵਾਲੇ ਨੇ ਬੱਸ ਡਰਾਈਵਰ ਦੇ ਰਾਡ ਮਾਰ ਕੇ ਕਤਲ ਕਰ ਦਿੱਤਾ ।
ਮ੍ਰਿਤਕ ਡਰਾਈਵਰ ਦੀ ਪਛਾਣ ਜਗਜੀਤ ਸਿੰਘ (36) ਵਜੋਂ ਹੋਈ ਹੈ। ਰਾਡ ਲੱਗਣ ਤੋਂ ਤੁਰੰਤ ਬਾਅਦ ਡਰਾਈਵਰ ਹੇਠਾਂ ਡਿੱਗ ਪਿਆ। ਜਿਸ ਤੋਂ ਬਾਅਦ ਉਸਨੂੰ ਕੁਰਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮੋਹਾਲੀ ਰੈਫਰ ਕਰ ਦਿੱਤਾ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਅੰਮ੍ਰਿਤਸਰ ਦੇ ਪਿੰਡ ਮਾਲੋਵਾਲ ਟਾਂਗਰਾ ਦਾ ਰਹਿਣ ਵਾਲਾ ਜਗਜੀਤ ਸਿੰਘ ਮੰਗਲਵਾਰ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ ਅਤੇ ਵਾਪਸ ਪਰਤਦੇ ਸਮੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਫਿਲਹਾਲ ਬੋਲੈਰੋ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























