Punjab: ਨਗਰ ਕੌਂਸਲ ਨੰਗਲ ਦਾ ਵੱਡਾ ਫ਼ੈਸਲਾ
ਬਾਹਰੀ ਸੂਬਿਆਂ ਤੋਂ ਪੰਜਾਬ ਆਉਣ ਵਾਲੀਆਂ ਗੱਡੀਆਂ ’ਤੇ ਲੱਗੇਗਾ ਟੋਲ ਟੈਕਸ

ਨੰਗਲ, 11 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਤੋਂ ਹਿਮਾਚਲ ਜਾਣ ਵਾਲੇ ਵਾਹਨ ਤੋਂ ਹਿਮਾਚਲ ਸਰਕਾਰ ਵੱਲੋਂ ਟੋਲ ਵਸੂਲਿਆ ਜਾਂਦਾ ਹੈ। ਇਸੇ ਤਰਜ਼ ‘ਤੇ ਨੰਗਲ ਨਗਰ ਕੌਂਸਲ ਵੀ ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਟੋਲ ਲਗਾਉਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਨੂੰ ਛੱਡ ਕੇ ਦੂਜੇ ਰਾਜਾਂ ਦੇ ਵਾਹਨਾਂ ਤੋਂ ਟੋਲ ਵਸੂਲਿਆ ਜਾਵੇਗਾ।
ਦਰਅਸਲ, ਨੰਗਲ ਨਗਰ ਕੌਂਸਲ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਇਹ ਪ੍ਰਸਤਾਵ ਪਾਸ ਕੀਤਾ ਗਿਆ ਹੈ। ਇਸ ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਜਦੋਂ ਪੰਜਾਬ ਦੀਆਂ ਗੱਡੀਆਂ ਹਿਮਾਚਲ ਜਾਂਦੀਆਂ ਹਨ ਤਾਂ ਉਨ੍ਹਾਂ ‘ਤੇ ਟੈਕਸ ਲਗਾਇਆ ਜਾਂਦਾ ਹੈ, ਇਸੇ ਤਰਾਂ ਹਿਮਾਚਲ ਤੋਂ ਪੰਜਾਬ ਆਉਣ ਵਾਲੀਆਂ ਗੱਡੀਆਂ ਤੋਂ ਵੀ ਟੈਕਸ ਵਸੂਲਿਆ ਜਾਵੇ।
ਵਧੇਰੇ ਜਾਣਕਾਰੀ ਦਿੰਦੇ ਹੋਏ ਕੌਂਸਲਰ ਸੁਰੇਂਦਰ ਪੰਮਾ ਨੇ ਕਿਹਾ ਕਿ ਰਾਸ਼ਟਰੀ ਰਾਜਮਾਰਗ ਦੇ ਪੰਜ ਕਿਲੋਮੀਟਰ ਦੇ ਅੰਦਰ ਰਹਿਣ ਵਾਲੇ ਲੋਕਾਂ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾ ਸਕਦਾ, ਪਰ ਹਿਮਾਚਲ ਸਰਕਾਰ ਹਿਮਾਚਲ ਨੰਬਰਾਂ ਨੂੰ ਛੱਡ ਕੇ ਹਰ ਕਿਸੇ ਤੋਂ ਟੈਕਸ ਵਸੂਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਦੀਆਂ ਸਰਹੱਦਾਂ ‘ਤੇ ਟੋਲ ਬੈਰੀਅਰ ਲਗਾਏ ਜਾਂਦੇ ਹਨ, ਤਾਂ ਨੰਗਲ ਨਗਰ ਕੌਂਸਲ ਨੂੰ ਕਰੋੜਾਂ ਦਾ ਫਾਇਦਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















