PUNJAB : ਸੁਖਬੀਰ ਬਾਦਲ ਗੋਲੀਕਾਂਡ ਮਾਮਲਾ
ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਤਿੰਨ ਦਿਨ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੂੰ 4 ਦਸੰਬਰ ਨੂੰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਸੀ, ਇਸ ਤੋਂ ਬਾਅਦ 9 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਪੁਲਿਸ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਗਿਆ ਸੀ। ਜਿੱਥੇ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਮੁੜ 3 ਦਿਨ ਦੇ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ।
ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ਤੇ ਉਸ ਸਮੇਂ ਹਮਲਾ ਕੀਤਾ ਸੀ, ਜਦੋਂ ਉਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਮਿਲੀ ਧਾਰਮਿਕ ਸਜ਼ਾ ਦੇ ਅਨੁਸਾਰ ਸੇਵਾ ਨਿਭਾ ਰਹੇ ਸਨ।
Narain Singh Chaura : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ ; ਅਦਾਲਤ ਨੇ ਮੁੜ ਭੇਜਿਆ 3 ਦਿਨ ਦੇ ਪੁਲਿਸ ਰਿਮਾਂਡ ‘ਤੇ
Narain Singh Chaura : ਜਾਣੋ ਕੌਣ ਹੈ Sukhbir Badal ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/