Punjab: ਨਵਜੋਤ ਕੌਰ ਸਿੱਧੂ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ
“2027 ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ” – ਨਵਜੋਤ ਕੌਰ ਸਿੱਧੂ

ਚੰਡੀਗੜ੍ਹ,5 ਜੂਨ (ਵਿਸ਼ਵ ਵਾਰਤਾ):ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ (Punjab) ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲੜ੍ਹਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਬਾਅਦ ਨਵਜੋਤ ਕੌਰ ਸਿੱਧੂ ਦੇ ਇਸ ਐਲਾਨ ਨਾਲ ਪੰਜਾਬੀ ਰਾਜਨੀਤੀ ਵਿੱਚ ਇਕ ਵਾਰ ਫਿਰ ਚੋਣਾਂ ਨੂੰ ਲੈ ਕੇ ਨਵੀ ਚਰਚਾ ਛਿੜ ਗਈ ਹੈ
ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ ਤਾਂ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਰੂਰ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ “ਮੈਂ ਚੁੱਪ-ਚਾਪ ਮੀਟਿੰਗਾਂ ਕਰ ਰਹੀ ਹਾਂ ਕਿਉਂਕਿ ਮੈਂ ਅਸਲੀ ਵਰਕਰਾਂ ਨਾਲ ਮਿਲਣਾ ਚਾਹੁੰਦੀ ਹਾਂ ਤਾਂ ਕਿ ਜਿਹੜਾ ਵਰਕਰ ਮੇਰੇ ਨਾਲ ਪੰਜ ਸਾਲ ਤੱਕ ਕੰਮ ਕਰਦਾ ਹੈ, ਮੈਂ ਉਸ ਨੂੰ ਪਹਿਚਾਣ ਸਕਾਂ ਅਤੇ ਹਰ ਵਰਕਰ ਮੇਰੇ ਨਾਲ ਸਿੱਧੇ ਤੌਰ ‘ਤੇ ਮਿਲ ਸਕੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















