Punjab: ਨਵਜੋਤ ਕੌਰ ਸਿੱਧੂ ਵੱਲੋਂ ਸੁਰੱਖਿਆ ਮੰਗੇ ਜਾਣ ‘ਤੇ ਸੀਐਮ ਮਾਨ ਦਾ ਜਵਾਬੀ ਹਮਲਾ
– ਕਿਹਾ “ਮੈਡਮ ਸਿੱਧੂ ਨੂੰ ਪਹਿਲਾਂ ਹੀ..”
ਚੰਡੀਗੜ੍ਹ, 13 ਦਸੰਬਰ 2025 (ਵਿਸ਼ਵ ਵਾਰਤਾ): ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਬੀਤੇ ਦਿਨ ਸੁਰੱਖਿਆ ਦੀ ਮੰਗ ਕੀਤੀ ਗਈ। ਨਵਜੋਤ ਕੌਰ ਸਿੱਧੂ ਨੇ ਟਵੀਟ ਕਰ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਲੱਗਦਾ ਹੈ ਕਿ ਮੈਨੂੰ ਹੁਣ ਕੁਝ ਸੁਰੱਖਿਆ ਦੀ ਲੋੜ ਹੈ ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ।” ਜਿਸ ‘ਤੇ ਹੁਣ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹੁਣ ਜਾਨ ਦਾ ਖ਼ਤਰਾ ਲਗਦਾ ਹੈ ਤਾਂ ਉਨ੍ਹਾਂ ਨੂੰ ਬੋਲਣ ਤੋਂ ਪਹਿਲਾਂ ਹੀ ਸੋਚਣਾ ਚਾਹੀਦਾ ਸੀ।

ਸੀਐਮ ਮਾਨ ਨੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ “ਇਹ ਆਗੂ ਬੋਲਣ ਤੋਂ ਪਹਿਲਾਂ ਸੋਚਦੇ ਨਹੀਂ ਹਨ। ਪਹਿਲਾਂ, ਉਹ ਬੇਤੁਕੇ ਬਿਆਨ ਦਿੰਦੇ ਹਨ, ਅਤੇ ਫਿਰ ਉਹ ਮੇਰੇ ਕੋਲ ਆਉਂਦੇ ਹਨ, ਕਹਿੰਦੇ ਹਨ ਕਿ ਉਨ੍ਹਾਂ ਨੂੰ ਆਪਣੀ ਜਾਨ ਦਾ ਖਤਰਾ ਹੈ, ਸਾਨੂੰ ਸੁਰੱਖਿਆ ਪ੍ਰਦਾਨ ਕਰੋ, ਮੈਡਮ ਸਿੱਧੂ ਨੂੰ ਪਹਿਲਾਂ ਹੀ ਸੋਚ ਕੇ ਬੋਲਣਾ ਚਾਹੀਦਾ ਸੀ।”
ਨਵਜੋਤ ਸਿੰਘ ਸਿੱਧੂ ਬਾਰੇ ਸੀਐਮ ਮਾਨ ਨੇ ਕਿਹਾ, “ਇੱਕ ਨੇਤਾ ਨੇ ਸਪੱਸ਼ਟ ਤੌਰ ‘ਤੇ ਕਹਿ ਦਿੱਤਾ ਹੈ ਕਿ ਉਹ ਸਿਰਫ਼ ਤਾਂ ਹੀ ਪੰਜਾਬ ਆਉਣਗੇ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਜਾਵੇਗਾ। ਮੈਂ ਉਨ੍ਹਾਂ ਦੀ ਇਮਾਨਦਾਰੀ ਦਾ ਸਰਟੀਫਿਕੇਟ ਨਹੀਂ ਦੇ ਸਕਦਾ। ਉਨ੍ਹਾਂ ਕੋਲ ਪਹਿਲਾ ਸਥਾਨਕ ਸਰਕਾਰ ਵਿਭਾਗ ਸੀ, ਜਿਸ ਨਾਲ ਉਹ ਸ਼ਹਿਰਾਂ ਨੂੰ ਬਿਹਤਰ ਬਣਾ ਸਕਦੇ ਸੀ, ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ। ਫਿਰ ਜੇ ਉਨ੍ਹਾਂ ਕੋਲ ਬਿਜਲੀ ਵਿਭਾਗ ਸੀ, ਤਾਂ ਉਹ 600 ਯੂਨਿਟ ਬਿਜਲੀ ਮੁਫ਼ਤ ਕਰ ਦਿੰਦੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























