Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ
– 1 ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1 ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ।
ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਲੋਪੋਕੇ ਵਿਖੇ ਐੱਫ.ਆਈ.ਆਰ. ਦਰਜ ਕਰ ਲਈਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅੱਗਲੇ -ਪਿੱਛਲੇ ਸਬੰਧਾਂ ਨੂੰ ਜੋੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ, ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























