Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
– ਤਿੰਨ ਮੁਲਜ਼ਮਗ੍ਰਿਫਤਾਰ, ਇੱਕ ਪਿਸਤੌਲ ਤੇ ਇੱਕ ਹੈਂਡ ਗ੍ਰਨੇਡ ਬਰਾਮਦ
ਅੰਮ੍ਰਿਤਸਰ, 13 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪਾਕਿਸਤਾਨ ਦੀ ISI ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇੱਕ ਪਿਸਤੌਲ ਤੇ ਇੱਕ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ। ਪੁਲਿਸ ਨੇ ਖਾਸਾ ਆਰਮੀ ਕੈਂਟ ਨੇੜੇ ਮਈ 2026 ਵਿੱਚ ਹੋਏ IED ਧਮਾਕੇ ਦੀ ਗੁੱਥੀ ਵੀ ਸੁਲਝਾ ਲਈ ਹੈ ਅਤੇ ਧਮਾਕੇ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਅਤੇ ISI ਦੇ ਆਪਰੇਟਿਵਾਂ ਨਾਲ ਕਥਿਤ ਸਬੰਧ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀ ਤੇ ਪਿਛਲੀ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਧਮਾਕੇ ਦੇ ਮਾਮਲੇ ਨੂੰ ਵਿਸਫੋਟਕ ਪਦਾਰਥ ਐਕਟ ਅਤੇ UAPA ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ।
ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਅੱਤਵਾਦ ਨਾਲ ਜੁੜੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਨਜ਼ਰ ਰੱਖਣ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























