Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ
– ਮੰਗਤ ਰਾਏ ਮੋਹਾਲੀ ਦੇ ਚੇਅਰਮੈਨ ਨਿਯੁਕਤ
– ਸਰਕਾਰ ਕਰੇਗੀ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
– ਸਨਮਾਨ ਸਮਾਰੋਹ ਸੋਮਵਾਰ 15 ਜੂਨ ਨੂੰ
ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਗਠਿਤ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਜ਼ਿਲ੍ਹਾ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਸਰਕਾਰ ਵੱਲੋਂ ਨਵੇਂ ਅਹੁਦੇਦਾਰਾਂ ਦੇ ਸਨਮਾਨ ਲਈ 15 ਜੂਨ 2026, ਦਿਨ ਸੋਮਵਾਰ ਨੂੰ ਵਿਸ਼ੇਸ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਦੀ ਅਗਵਾਈ ਹੇਠ ਇਹ ਸਮਾਗਮ ਦੁਪਹਿਰ 3 ਵਜੇ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।


ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਕੀਤੀਆਂ ਨਿਯੁਕਤੀਆਂ ਦਾ ਵੀ ਜ਼ਿਕਰ ਕੀਤਾ ਜਾਵੇਗਾ।
ਸਮਾਰੋਹ ਦੌਰਾਨ ਬੋਰਡ ਦੇ ਅਹੁਦੇਦਾਰਾਂ ਨੂੰ ਸਮਾਜ ਭਲਾਈ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਆਯੋਜਕਾਂ ਅਨੁਸਾਰ ਇਹ ਪ੍ਰੋਗਰਾਮ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























