Punjab ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਤਿੰਨ ਵਿਧਾਇਕਾਂ ਨੂੰ ਚੁਕਾਈ ਸਹੁੰ
– ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਹੀਂ ਰਹੇ ਮੌਜੂਦ
ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ।ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਸਮਾਗਮ ਵਿਚ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਹੁੰ ਚੁੱਕਣ ਨਹੀਂ ਪੁੱਜੇ। ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ।
ਦੱਸ ਦਈਏ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ।ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/